ਮੁੰਬਈ : ਕੌਮਾਂਤਰੀ ਕਿ੍ਰਕਟ ਕੌਂਸਲ (ਆਈ ਸੀ ਸੀ) ਨੇ ਇਕ ਦਿਨਾ ਵਿਸ਼ਵ ਕੱਪ ਕਿ੍ਰਕਟ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਅਹਿਮਦਾਬਾਦ ’ਚ 15 ਅਕਤੂਬਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਹੋਵੇਗਾ। ਫਾਈਨਲ 19 ਨਵੰਬਰ ਨੂੰ ਅਹਿਮਦਾਬਾਦ ’ਚ, ਸੈਮੀਫਾਈਨਲ ਮੁੰਬਈ ਅਤੇ ਕੋਲਕਾਤਾ ’ਚ ਕ੍ਰਮਵਾਰ 15 ਅਤੇ 16 ਨਵੰਬਰ ਨੂੰ ਹੋਣਗੇ। ਸ਼ੁਰੂਆਤ 5 ਅਕਤੂਬਰ ਨੂੰ ਮੌਜੂਦਾ ਚੈਂਪੀਅਨ ਇੰਗਲੈਂਡ ਅਤੇ ਉਪ ਜੇਤੂ ਨਿਊਜ਼ੀਲੈਂਡ ਵਿਚਾਲੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਹੋਣ ਵਾਲੇ ਮੁਕਾਬਲੇ ਨਾਲ ਹੋਵੇਗੀ। ਮੇਜ਼ਬਾਨ ਭਾਰਤ ਆਪਣੀ ਮੁਹਿੰਮ ਦੀ ਸ਼ੁੁਰੂਆਤ 8 ਅਕਤੂਬਰ ਨੂੰ ਚੇਨਈ ’ਚ ਆਸਟਰੇਲੀਆ ਖਿਲਾਫ ਮੁਕਾਬਲੇ ਨਾਲ ਕਰੇਗਾ। ਹੈਦਰਾਬਾਦ, ਅਹਿਮਦਾਬਾਦ, ਧਰਮਸ਼ਾਲਾ, ਦਿੱਲੀ, ਚੇਨਈ, ਲਖਨਊ, ਪੁਣੇ, ਬੇਂਗਲੁਰੂ, ਮੁੰਬਈ ਅਤੇ ਕੋਲਕਾਤਾ ਮੈਚਾਂ ਦੀ ਮੇਜ਼ਬਾਨੀ ਕਰਨਗੇ। ਹੈਦਰਾਬਾਦ ਤੋਂ ਇਲਾਵਾ ਗੁਹਾਟੀ ਅਤੇ ਤਿਰੁਅਨੰਤਪੁਰਮ 29 ਸਤੰਬਰ ਤੋਂ 3 ਅਕਤੂਬਰ ਤੱਕ ਅਭਿਆਸ ਮੈਚਾਂ ਦੀ ਮੇਜ਼ਬਾਨੀ ਕਰਨਗੇ। ਇਸ ਸਾਲ ਦੇ ਵਿਸ਼ਵ ਕੱਪ ’ਚ 10 ਟੀਮਾਂ ਖੇਡਣਗੀਆਂ।
ਇਸੇ ਦੌਰਾਨ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਪੰਜਾਬ ਵਿਚ ਮੈਚ ਨਾ ਰੱਖਣ ਨੂੰ ਪੰਜਾਬ ਨਾਲ ਵਿਤਕਰਾ ਕਰਾਰ ਦਿੰਦਿਆਂ ਇਸ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾ ਪਹਿਲੀ ਵਾਰ ਪੰਜਾਬ ਨੂੰ ਵਿਸ਼ਵ ਕੱਪ ਦੀ ਮੇਜ਼ਬਾਨ ਸੂਚੀ ਵਿੱਚੋਂ ਬਾਹਰ ਰੱਖਣ ਨੂੰ ਰਾਜਸੀ ਕਾਰਨਾਂ ਤੋਂ ਪ੍ਰੇਰਿਤ ਦੱਸਿਆ, ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਵਿਤਕਰੇਬਾਜ਼ੀ ਦਾ ਮੁੱਦਾ ਭਾਰਤੀ �ਿਕਟ ਕੰਟਰੋਲ ਬੋਰਡ ਕੋਲ ਉਠਾਵੇਗੀ।




