ਕੈਨੇਡਾ ਤੋਂ ਅਮਰੀਕਾ ਬੰਦੇ ਸਮੱਗਲ ਕਰਨ ਵਾਲੇ ਜਸਪਾਲ ਸਿੰਘ ਨੂੰ ਸਜ਼ਾ

0
258

ਨਿਊ ਯਾਰਕ : 49 ਸਾਲਾ ਭਾਰਤੀ-ਅਮਰੀਕੀ ਵਿਅਕਤੀ ਨੂੰ ਸੈਂਕੜੇ ਭਾਰਤੀ ਨਾਗਰਿਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ਤੋਂ ਸਰਹੱਦ ਪਾਰ ਕਰਵਾ ਕੇ ਅਮਰੀਕਾ ਦਾਖਲ ਕਰਨ ਦੇ ਦੋਸ਼ ’ਚ ਤਿੰਨ ਸਾਲ ਤੋਂ ਵੱਧ ਦੀ ਸਜ਼ਾ ਸੁਣਾਈ ਗਈ ਹੈ। ਕੈਲੀਫੋਰਨੀਆ ਦੇ ਐਲਕ ਗਰੋਵ ਦੇ ਰਜਿੰਦਰ ਪਾਲ ਸਿੰਘ ਉਰਫ ਜਸਪਾਲ ਗਿੱਲ ਨੂੰ ਸਿਆਟਲ ਦੀ ਜ਼ਿਲ੍ਹਾ ਅਦਾਲਤ ਨੇ ਸਜ਼ਾ ਸੁਣਾਈ। ਗਿੱਲ ਨੇ ਫਰਵਰੀ ’ਚ ਦੋਸ਼ ਕਬੂਲ ਕੀਤਾ ਸੀ ਤੇ ਮੰਨਿਆ ਸੀ ਕਿ ਉਸ ਨੇ ਤਸਕਰੀ ਗਰੋਹ ਦੇ ਪ੍ਰਮੁੱਖ ਮੈਂਬਰ ਵਜੋਂ ਇਸ ਕੰਮ ਲਈ 5,00000 ਡਾਲਰ ਤੋਂ ਵੱਧ ਲਏ ਸਨ। ਉਹ ਭਾਰਤੀਆਂ ਨੂੰ ਨਾਜਾਇਜ਼ ਢੰਗ ਨਾਲ ਅਮਰੀਕਾ ’ਚ ਦਾਖਲ ਕਰਾਉਣ ਲਈ ਉਬੇਰ ਦੀ ਵਰਤੋਂ ਕਰਦਾ ਸੀ। ਚਾਰ ਸਾਲਾਂ ਦੇ ਅਰਸੇ ’ਚ ਉਸ ਨੇ 800 ਤੋਂ ਵੱਧ ਲੋਕਾਂ ਨੂੰ ਅਮਰੀਕਾ ’ਚ ਲਿਆਂਦਾ।

LEAVE A REPLY

Please enter your comment!
Please enter your name here