‘ਆਪ’ ਵੱਲੋਂ ਯੂ ਸੀ ਸੀ ਦੀ ਸਿਧਾਂਤਕ ਹਮਾਇਤ

0
247

ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਬੁੱਧਵਾਰ ਸਾਂਝੇ ਸਿਵਲ ਕੋਡ (ਯੂ ਸੀ ਸੀ) ਨੂੰ ਆਪਣਾ ਸਿਧਾਂਤਕ ਸਮਰਥਨ ਦਿੱਤਾ, ਪਰ ਕਿਹਾ ਕਿ ਇਸ ਨੂੰ ਸਾਰੀਆਂ ਸੰਬੰਧਤ ਧਿਰਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਹੀ ਸਹਿਮਤੀ ਨਾਲ ਲਿਆਂਦਾ ਜਾਣਾ ਚਾਹੀਦਾ ਹੈ। ‘ਆਪ’ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸੰਦੀਪ ਪਾਠਕ ਨੇ ਕਿਹਾ ਕਿ ਸਰਕਾਰ ਨੂੰ ਇਸ ਤਜਵੀਜ਼ ’ਤੇ ਸਿਆਸੀ ਪਾਰਟੀਆਂ ਅਤੇ ਗੈਰ-ਸਿਆਸੀ ਸੰਗਠਨਾਂ ਸਮੇਤ ਸਾਰੇ ਭਾਈਵਾਲਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਹੈ। ਇਸੇ ਦੌਰਾਨ ਦੇਸ਼ ਵਿਚ ਮੁਸਲਮਾਨਾਂ ਦੀ ਸਭ ਤੋਂ ਵੱਡੀ ਧਾਰਮਕ ਸੰਸਥਾ ਆਲ ਇੰਡੀਆ ਮੁਸਲਮ ਪਰਸਨਲ ਲਾਅ ਬੋਰਡ ਨੇ ਮੀਟਿੰਗ ਕੀਤੀ ਅਤੇ ਸਾਂਝੇ ਸਿਵਲ ਕੋਡ (ਯੂ ਸੀ ਸੀ) ਦਾ ਵਿਰੋਧ ਜਾਰੀ ਰੱਖਣ ਦਾ ਫੈਸਲਾ ਕਰਦੇ ਹੋਏ ਕਿਹਾ ਕਿ ਉਹ ਕਾਨੂੰਨ ਕਮਿਸ਼ਨ ਕੋਲ ਇਸ ਸੰਬੰਧੀ ਆਪਣੀਆਂ ਦਲੀਲਾਂ ਹੋਰ ਜ਼ੋਰਦਾਰ ਢੰਗ ਨਾਲ ਪੇਸ਼ ਕਰੇਗਾ। ਇਹ ਆਨਲਾਈਨ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਂਝੇ ਸਿਵਲ ਕੋਡ (ਯੂ ਸੀ ਸੀ) ਦੀ ਜ਼ੋਰਦਾਰ ਵਕਾਲਤ ਕਰਨ ਤੋਂ ਕੁਝ ਘੰਟਿਆਂ ਬਾਅਦ ਹੋਈ।

LEAVE A REPLY

Please enter your comment!
Please enter your name here