ਕੇਜਰੀਵਾਲ ਕੈਬਨਿਟ ’ਚ ਫੇਰਬਦਲ, ਆਤਿਸ਼ੀ ਨੂੰ ਮਿਲੀ ਵਿੱਤ ਤੇ ਮਾਲੀਆ ਵਿਭਾਗ ਦੀ ਵੀ ਜ਼ਿੰਮੇਵਾਰੀ

0
203

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਕੈਬਨਿਟ ’ਚ ਫੇਰਬਦਲ ਕਰਦੇ ਹੋਏ ਆਤਿਸ਼ੀ ਨੂੰ ਵਿੱਤ ਅਤੇ ਮਾਲੀਆ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਹੈ। ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਜੇਲ੍ਹ ਜਾਣ ਤੋਂ ਬਾਅਦ ਕੈਲਾਸ਼ ਗਹਿਲੋਤ ਨੂੰ ਵਿੱਤ ਮੰਤਰਾਲਾ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ, ਪਰ ਹੁਣ ਵਿੱਤ ਅਤੇ ਮਾਲੀਆ ਵਿਭਾਗ ਦੀ ਜ਼ਿੰਮੇਵਾਰੀ ਵੀ ਆਤਿਸ਼ੀ ਨੂੰ ਦੇ ਦਿੱਤੀ ਗਈ ਹੈ। ਕੈਬਨਿਟ ’ਚ ਫੇਰਬਦਲ ਨਾਲ ਜੁੜੀ ਫਾਈਲ ਐੱਲ ਜੀ ਵਿਨੇ ਸਕਸੈਨਾ ਨੂੰ ਭੇਜੀ ਗਈ ਸੀ, ਜਿਸ ਨੂੰ ਉਨ੍ਹਾਂ ਨੇ ਮਨਜ਼ੂਰ ਕਰ ਲਿਆ ਹੈ। ਬੀਤੀ 2 ਜਨਵਰੀ ਨੂੰ ਆਤਿਸ਼ੀ ਨੂੰ ਜਨਸੰਪਰਕ ਵਿਭਾਗ ਦੀ ਜ਼ਿੰਮੇਵਾਰੀ ਮਿਲੀ ਸੀ। ਮੌਜੂਦਾ ਸਮੇਂ ਇਸ ਵਿਭਾਗ ਤੋਂ ਇਲਾਵਾ ਬਿਜਲੀ, ਸਿੱਖਿਆ, ਔਰਤ ਅਤੇ ਪੀ ਡਬਲਿਊ.ਡੀ ਵਿਭਾਗ ਦੀ ਜ਼ਿੰਮੇਵਾਰੀ ਵੀ ਮਿਲੀ ਹੋਈ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਸੀ ਕਿ ਉੱਪ ਰਾਜਪਾਲ ਵੀ ਕੇ ਸਕਸੈਨਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਕੈਬਨਿਟ ਮੰਤਰੀ ਆਤਿਸ਼ੀ ਨੂੰ ਜਨਸੰਪਰਕ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਸੀ। ਇਸ ਸੰਬੰਧ ’ਚ ਜਨਰਲ ਐਡਮਨਿਸਟ੍ਰੇਸ਼ਨ ਵਿਭਾਗ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।

LEAVE A REPLY

Please enter your comment!
Please enter your name here