34.1 C
Jalandhar
Friday, October 18, 2024
spot_img

ਚੀਨੀ ਰਾਸ਼ਟਰਪਤੀ ਐੱਸ ਸੀ ਓ ਸੰਮੇਲਨ ‘ਚ ਹਿੱਸਾ ਲੈਣਗੇ

ਬੀਜਿੰਗ : ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਗਲੇ ਹਫਤੇ ਭਾਰਤ ਦੀ ਮੇਜ਼ਬਾਨੀ ‘ਚ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ (ਐੱਸ ਸੀ ਓ) ਦੇ ਆਨਲਾਈਨ ਸੰਮੇਲਨ ‘ਚ ਹਿੱਸਾ ਲੈਣਗੇ | ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ ਰਾਸ਼ਟਰਪਤੀ ਸ਼ੀ 4 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ 23ਵੀਂ ਐੱਸ ਸੀ ਓ ਮੁਖੀਆਂ ਦੀ ਮੀਟਿੰਗ ‘ਚ ਹਿੱਸਾ ਲੈਣਗੇ | ਉਧਰ, ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਵੀ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਵੀ ਸੰਮੇਲਨ ‘ਚ ਹਿੱਸਾ ਲੈਣਗੇ | ਸੰਗਠਨ ਦੀ ਸਥਾਪਨਾ 2001 ‘ਚ ਰੂਸ, ਚੀਨ, ਕਿਰਗਿਜ਼ ਗਣਰਾਜ, ਕਜ਼ਾਕਿਸਤਾਨ, ਤਜ਼ਾਕਿਸਤਾਨ ਅਤੇ ਉਜ਼ਬੇਕਿਸਤਾਨ ਦੇ ਰਾਸ਼ਟਰਪਤੀਆਂ ਨੇ ਸ਼ੰਘਾਈ ‘ਚ ਸੰਮੇਲਨ ਕਰਕੇ ਕੀਤੀ ਸੀ |

Related Articles

LEAVE A REPLY

Please enter your comment!
Please enter your name here

Latest Articles