38.9 C
Jalandhar
Saturday, July 2, 2022
spot_img

ਅਫਗਾਨਿਸਤਾਨ ‘ਚ ਭੁਚਾਲ ਨਾਲ ਭਾਰੀ ਜਾਨੀ ਨੁਕਸਾਨ

ਕਾਬੁਲ : ਅਫਗਾਨਿਸਤਾਨ ਦੇ ਪੂਰਬੀ ਪਕਤਿਕਾ ਸੂਬੇ ‘ਚ ਮੰਗਲਵਾਰ ਸ਼ਕਤੀਸ਼ਾਲੀ ਭੁਚਾਲ ਕਾਰਨ ਘੱਟੋ-ਘੱਟ 1000 ਵਿਅਕਤੀਆਂ ਦੀ ਮੌਤ ਹੋ ਗਈ ਤੇ 1050 ਜ਼ਖਮੀ ਹੋ ਗਏ | ਭੁਚਾਲ ਦੀ ਤੀਬਰਤਾ 6.1 ਮਾਪੀ ਗਈ |
ਪਾਕਿਸਤਾਨ ਦੇ ਕਈ ਹਿੱਸਿਆਂ ‘ਚ ਵੀ ਝਟਕੇ ਮਹਿਸੂਸ ਕੀਤੇ ਗਏ | ਪਾਕਿਸਤਾਨ ਦੇ ਮੌਸਮ ਵਿਭਾਗ ਮੁਤਾਬਕ ਭੁਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਖੋਸਤ ਤੋਂ 44 ਕਿਲੋਮੀਟਰ ਦੱਖਣ-ਪੱਛਮ ‘ਚ 50.8 ਕਿਲੋਮੀਟਰ ਦੀ ਡੂੰਘਾਈ ‘ਤੇ ਸੀ | ਭੁਚਾਲ ਸਥਾਨਕ ਸਮੇਂ ਮੁਤਾਬਕ ਦੇਰ ਰਾਤ 1:54 ਵਜੇ ਆਇਆ | ਪੇਸ਼ਾਵਰ, ਇਸਲਾਮਾਬਾਦ, ਲਾਹੌਰ ਅਤੇ ਪੰਜਾਬ ਦੇ ਹੋਰ ਹਿੱਸਿਆਂ ਤੇ ਖੈਬਰ-ਪਖਤੂਨਖਵਾ ਸੂਬਿਆਂ ‘ਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ |

Related Articles

LEAVE A REPLY

Please enter your comment!
Please enter your name here

Latest Articles