27.9 C
Jalandhar
Sunday, September 8, 2024
spot_img

ਬੀਰ ਦਵਿੰਦਰ ਨਹੀਂ ਰਹੇ

ਚੰਡੀਗੜ੍ਹ : ਪੰਜਾਬ ਅਸੰਬਲੀ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ (73) ਦਾ ਸ਼ੁੱਕਰਵਾਰ ਸਵੇਰੇ ਦੇਹਾਂਤ ਹੋ ਗਿਆ | ਉਨ੍ਹਾ ਦਾ ਪੀ ਜੀ ਆਈ ਵਿਚ ਫੂਡ ਪਾਈਪ ‘ਚ ਕੈਂਸਰ ਦਾ ਇਲਾਜ ਚੱਲ ਰਿਹਾ ਸੀ |
ਉਹ 1971 ਤੋਂ 1977 ਤੱਕ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਰਹੇ | 1980 ਤੋਂ 1985 ਤੱਕ ਸਰਹਿੰਦ ਤੋਂ ਕਾਂਗਰਸ ਵਿਧਾਇਕ ਰਹੇ | 2002-2007 ਵਿਚ ਖਰੜ ਤੋਂ ਕਾਂਗਰਸ ਵਿਧਾਇਕ ਰਹੇ | ਇਸ ਦੌਰਾਨ ਉਨ੍ਹਾ ਨੂੰ ਬੈੱਸਟ ਪਾਰਲੀਮੈਂਟੇਰੀਅਨ ਦਾ ਖਿਤਾਬ ਦਿੱਤਾ ਗਿਆ ਸੀ | ਉਹ 2003-04 ਵਿਚ ਡਿਪਟੀ ਸਪੀਕਰ ਰਹੇ | 2008-10 ਤੱਕ ਅਕਾਲੀ ਦਲ ‘ਚ ਰਹੇ | ਉਹ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਣਾਈ ਪੀ ਪੀ ਪੀ, ਅਕਾਲੀ ਦਲ ਟਕਸਾਲੀ ਤੇ ਅਕਾਲੀ ਦਲ (ਸੰਯੁਕਤ) ‘ਚ ਵੀ ਰਹੇ | ਕੈਪਟਨ ਅਮਰਿੰਦਰ ਸਿੰਘ ‘ਤੇ ਭਿ੍ਸ਼ਟਾਚਾਰ ਦੇ ਦੋਸ਼ ਲਾਉਣ ਕਰਕੇ ਉਨ੍ਹਾ ਨੂੰ ਕਾਂਗਰਸ ਵਿੱਚੋਂ ਕੱਢ ਦਿੱਤਾ ਗਿਆ ਸੀ | ਮੁੱਖ ਮੰਤਰੀ ਭਗਵੰਤ ਮਾਨ ਨੇ ਬੀਰ ਦਵਿੰਦਰ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
ਭਗਵੰਤ ਮਾਨ ਨੇ ਕਿਹਾ—ਪੰਜਾਬ ਇਕ ਸੂਝਵਾਨ ਸ਼ਖਸੀਅਤ ਤੋਂ ਮਹਿਰੂਮ ਹੋ ਗਿਆ | ਬੀਰ ਦਵਿੰਦਰ ਸਿੰਘ ਨੇ ਵੱਖ-ਵੱਖ ਅਹੁਦਿਆਂ ਉਤੇ ਸੇਵਾ ਨਿਭਾਉਂਦਿਆਂ ਪੰਜਾਬ ਦੇ ਵਿਕਾਸ ਵਿਚ ਵਡਮੁੱਲਾ ਯੋਗਦਾਨ ਪਾਇਆ, ਜਿਸ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ | ਉਨ੍ਹਾ ਦੇ ਇਸ ਸੰਸਾਰ ਤੋਂ ਰੁਖਸਤ ਹੋ ਜਾਣ ਨਾਲ ਸੂਬੇ ਦੇ ਰਾਜਨੀਤਕ, ਸਮਾਜਕ ਤੇ ਧਾਰਮਕ ਖੇਤਰ ਵਿਚ ਵੱਡਾ ਖਲਾਅ ਪੈਦਾ ਹੋਇਆ ਹੈ | ਪੀੜਤ ਪਰਵਾਰ, ਰਿਸ਼ਤੇਦਾਰਾਂ ਤੇ ਸਾਕ-ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਦੀ ਇਸ ਘੜੀ ਵਿੱਚ ਪਰਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ |

Related Articles

LEAVE A REPLY

Please enter your comment!
Please enter your name here

Latest Articles