25.8 C
Jalandhar
Monday, September 16, 2024
spot_img

ਬਿਜਲੀ ਕਾਮੇ ਜੁਲਾਈ ਦੇ ਚੌਥੇ ਹਫਤੇ ਸੂਬਾ ਪੱਧਰ ’ਤੇ ਕਰਨਗੇ ਇੱਕ ਰੋਜ਼ਾ ਹੜਤਾਲ

ਸਮਰਾਲਾ (ਸੁਰਜੀਤ ਸਿੰਘ)-ਪੀ ਐੱਸ ਈ ਬੀ ਇੰਪਲਾਈਜ਼ ਜਾਇੰਟ ਫੋਰਮ ਦੇ ਸੱਦੇ ’ਤੇ ਬਿਜਲੀ ਮੁਲਾਜਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਪੀ ਐੱਸ ਈ ਬੀ ਇੰਪਲਾਈਜ਼ ਫੈਡਰੇਸ਼ਨ, ਮਨਿਸਟਰੀਅਲ ਸਰਵਿਸਿਜ਼ ਯੂਨੀਅਨ, ਇੰਪਲਾਈਜ਼ ਫੈਡਰੇਸ਼ਨ (ਸੁਰਿੰਦਰ ਸਿੰਘ ਪਹਿਲਵਾਨ), ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਇੰਪਲਾਈਜ਼ ਫੈਡਰੇਸ਼ਨ (ਫਲਜੀਤ ਸਿੰਘ), ਵਰਕਰਜ਼ ਫੈਡਰੇਸ਼ਨ ਇੰਟਕ, ਥਰਮਲਜ਼ ਇੰਪਲਾਈਜ਼ ਕੁਅਰਡੀਨੇਸ਼ਨ ਕਮੇਟੀ, ਹੱੈਡ ਆਫਿਸ ਇੰਪਲਾਈਜ਼ ਫੈਡਰੇਸ਼ਨ ਅਤੇ ਸਬ-ਸਟੇਸ਼ਨ ਵੈੱਲਫੇਅਰ ਐਸੋਸੀਏਸ਼ਨ ਦੇ ਬਿਜਲੀ ਕਾਮੇ ਜੁਲਾਈ ਦੇ ਚੌਥੇ ਹਫਤੇ ਸੂਬਾ ਪੱਧਰ ’ਤੇ ਇੱਕ ਰੋਜ਼ਾ ਮੁਕੰਮਲ ਹੜਤਾਲ ਕਰਨਗੇ। ਇਸ ਤੋਂ ਇਲਾਵਾ 20 ਜੁਲਾਈ ਨੂੰ ਬਿਜਲੀ ਮੰਤਰੀ ਪੰਜਾਬ ਦੀ ਰਿਹਾਇਸ਼ ਅੰਮਿ੍ਰਤਸਰ ਵਿਖੇ ਸੂਬਾ ਪੱਧਰ ਦਾ ਰੋਸ ਧਰਨਾ ਦੇਣਗੇ। ਇਸ ਸਮੇਂ ਦੌਰਾਨ ਬਿਜਲੀ ਮੰਤਰੀ, ਦੋਨਂੋ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਅਤੇ ਡਾਇਰੈਕਟਰਜ਼ ਵਿਰੁੱਧ ਫੀਲਡ ਵਿੱਚ ਦੌਰਿਆਂ ਸਮੇਂ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕਰਨਗੇ। ਬਿਜਲੀ ਕਾਮੇ ਅਗਲੇ ਫੈਸਲੇ ਤੱਕ ਵਰਕ-ਟੂ-ਰੂਲ ਅਨੁਸਾਰ ਡਿਊਟੀਆਂ ਕਰਨਗੇ। ਪੰਜ ਜੁਲਾਈ ਨੂੰ ਹੈੱਡ ਆਫਿਸ ਪਟਿਆਲਾ ਦੇ ਤਿੰਨਾਂ ਗੇਟਾਂ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਫੈਸਲਾ ਬਲਦੇਵ ਸਿੰਘ ਮੰਢਾਲੀ ਦੀ ਪ੍ਰਧਾਨਗੀ ਹੇਠ ਹੋਈ ਜਾਇੰਟ ਫੋਰਮ ਦੀ ਮੀਟਿੰਗ ਵਿੱਚ ਕੀਤਾ ਗਿਆ।
ਮੀਟਿੰਗ ਵਿੱਚ ਸ਼ਾਮਲ ਜਾਇੰਟ ਫੋਰਮ ਦੇ ਆਗੂਆਂ ਕਰਮ ਚੰਦ ਭਾਰਦਵਾਜ, ਕੁਲਵਿੰਦਰ ਸਿੰਘ ਢਿੱਲੋਂ, ਜਗਜੀਤ ਸਿੰਘ ਕੋਟਲੀ, ਜਰਨੈਲ ਸਿੰਘ ਔਲਖ, ਗੁਰਚਰਨ ਸਿੰਘ, ਜਗਰੂਪ ਸਿੰਘ ਮਹਿਮਦਪੁਰ, ਹਰਪਾਲ ਸਿੰਘ, ਜਗਦੀਪ ਸਿੰਘ ਸਹਿਗਲ ਤੇ ਰਾਮ ਸਿੰਘ ਸੈਣੀ ਆਦਿ ਨੇ ਪਾਵਰਕਾਮ ਅਤੇ ਟਰਾਂਸਕੋ ਮੈਨੇਜਮੈਂਟ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਦੋਨੋਂ ਕਾਰਪੋਰੇਸ਼ਨਾਂ ਦੀ ਮੈਨੇਜਮੈਂਟ ਜਾਇੰਟ ਫੋਰਮ ਨਾਲ ਕੀਤੇ ਫੈਸਲੇ ਅਤੇ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਇਨਕਾਰੀ ਹੈ। 25 ਮਈ ਨੂੰ ਬਿਜਲੀ ਮੰਤਰੀ ਅਤੇ ਮੈਨੇਜਮੈਂਟ ਨੇ 20 ਦਿਨਾਂ ਅੰਦਰ ਮੰਨੀਆਂ ਮੰਗਾਂ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ, ਜਿਸ ਤੋਂ ਲਗਾਤਾਰ ਟਾਲ-ਮਟੋਲ ਕੀਤਾ ਜਾ ਰਿਹਾ ਹੈ। ਕਰਮ ਚੰਦ ਭਾਰਦਵਾਜ ਨੇ ਦੱਸਿਆ ਕਿ ਜੇਕਰ ਪਾਵਰ ਮੈਨੇਜਮੈਂਟਾਂ ਅਤੇ ਬਿਜਲੀ ਮੰਤਰੀ ਨੇ ਦਿੱਤੇ ਭਰੋਸੇ ਅਨੁਸਾਰ ਮੁਲਾਜ਼ਮ ਮਸਲੇ ਹੱਲ ਨਾ ਕੀਤੇ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Related Articles

LEAVE A REPLY

Please enter your comment!
Please enter your name here

Latest Articles