ਅਹਿਮਦਾਬਾਦ : ਗੁਜਰਾਤ ਹਾਈ ਕੋਰਟ ਨੇ ਸ਼ਨੀਵਾਰ ਨੂੰ ਸਮਾਜਕ ਕਾਰਕੁਨ ਤੀਸਤਾ ਸੀਤਲਵਾੜ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ। ਕੋਰਟ ਨੇ ਉਨ੍ਹਾ ਨੂੰ ਤੁਰੰਤ ਆਤਮ-ਸਮਰਪਣ ਕਰਨ ਨੂੰ ਕਿਹਾ ਹੈ। ਤੀਸਤਾ ਸੀਤਲਵਾੜ ’ਤੇ ਸਾਲ 2002 ਦੇ ਗੁਜਰਾਤ ਦੰਗਿਆਂ ਨਾਲ ਜੁੜੇ ਮਾਮਲਿਆਂ ’ਚ ਨਿਰਦੋਸ਼ ਲੋਕਾਂ ਨੂੰ ਫਸਾਉਣ ਲਈ ਝੂਠੇ ਸਬੂਤ ਬਣਾਉਣ ਦਾ ਦੋਸ਼ ਹੈ। ਸੀਤਲਵਾੜ ਨੂੰ ਪਿਛਲੇ ਸਾਲ 25 ਜੂਨ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਉਨ੍ਹਾ ਨੂੰ ਸੱਤ ਦਿਨਾਂ ਤੱਕ ਪੁਲਸ ਰਿਮਾਂਡ ’ਤੇ ਰੱਖਿਆ ਗਿਆ ਅਤੇ 2 ਜੁਲਾਈ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ ਗਿਆ ਸੀ। ਪਟੀਸ਼ਨ ’ਤੇ ਸੁਣਵਾਈ ’ਚ ਦੇਰੀ ਹੋਣ ’ਤੇ ਉਹ ਸੁਪਰੀਮ ਕੋਰਟ ਪਹੁੰਚੀ ਸੀ, ਜਿੱਥੋਂ ਸਤੰਬਰ 2022 ’ਚ ਉਨ੍ਹਾ ਨੂੰ ਜ਼ਮਾਨਤ ਮਿਲ ਗਈ ਸੀ।