ਮਾਂ ਤੇ ਮਤਰੇੇਏ ਭਰਾ ਦਾ ਵਹਿਸ਼ੀਆਨਾ ਕਤਲ

0
223

ਪਾਤੜਾਂ (ਨਿਸ਼ਾਨ ਸਿੰਘ ਬਣਵਾਲਾ)
ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਕਾਂਗਥਲਾ ਵਿਖੇ ਇੱਕ ਨਸ਼ੇੜੀ ਪੁੱਤ ਨੇ ਕਥਿਤ ਤੌਰ ’ਤੇ ਦੋ ਸਾਥੀਆਂ ਨਾਲ ਮਿਲ ਕੇ ਆਪਣੀ ਮਾਂ ਅਤੇ ਮਤਰੇਏ ਭਰਾ ਦਾ ਕਤਲ ਕਰ ਦਿੱਤਾ। ਉਸ ਨੇੇ ਮਾਂ ਦੀ ਲਾਸ਼ ਦੇ ਟੋਟੇ ਕਰਕੇ ਤੇਲ ਪਾ ਕੇ ਫੂਕ ਦਿੱਤਾ, ਜਦੋਂ ਕਿ ਭਰਾ ਦੀ ਲਾਸ਼ ਨੂੰ ਨਾਲ ਲੱਗਦੀ ਡਰੇਨ ਵਿੱਚ ਸੁੱਟ ਦਿੱਤਾ। ਥਾਣਾ ਸ਼ੁਤਰਾਣਾ ਦੇ ਮੁਖੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਸਾਗਰਾ ਪੁਲ ’ਤੇ ਪੁਲਸ ਪਾਰਟੀ ਨਾਲ ਮੌਜੂਦ ਸਨ ਤਾਂ ਕਾਂਗਥਲਾ ਵਾਸੀ ਭਗਵਾਨ ਸਿੰਘ ਨੇ ਦੱਸਿਆ ਕਿ ਉਸ ਦੇ ਤਾਏ ਦੀ ਲੜਕੀ, ਜੋ ਪਿੰਡ ਵਿਚ ਵਿਆਹੀ ਹੋਈ ਹੈ, ਦੇ ਗੁਆਂਢੀ ਨੇ ਫੋਨ ’ਤੇ ਦੱਸਿਆ ਕਿ ਉਨ੍ਹਾਂ ਦੇ ਘਰ ਕੁਝ ਸੜ ਰਿਹਾ ਹੈ। ਜਦ ਉਹ ਕੁਝ ਹੋਰ ਵਿਅਕਤੀਆਂ ਨਾਲ ਪਹੁੰਚੇ ਤਾਂ ਉਸ ਦਾ ਭਾਣਜਾ ਗੁਰਵਿੰਦਰ ਸਿੰਘ ਉਹਨਾਂ ਨੂੰ ਦੇਖ ਕੇ ਦੋ ਦੋਸਤਾਂ ਨਾਲ ਭੱਜ ਗਿਆ। ਉਨ੍ਹਾਂ ਆਸਪਾਸ ਦੇਖਿਆ ਤਾਂ ਉਥੇ ਖੂਨ ਦੇ ਧੱਬੇ ਮੌਜੂਦ ਸਨ। ਬਿਆਨ ਦਰਜ ਕਰਨ ਮਗਰੋਂ ਮੁੱਢਲੀ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਨਸ਼ੇ ਵਿੱਚ ਧੁੱਤ ਨੌਜਵਾਨਾਂ ਵੱਲੋਂ ਮਾਂ ਪੁੱਤ ਦਾ ਕਤਲ ਕੀਤਾ ਗਿਆ ਹੈ।
ਮਾਂ ਦੇ ਕਤਲ ਨੂੰ ਛੁਪਾਉਣ ਦੇ ਮਕਸਦ ਨਾਲ ਮੌਕੇ ਉੱਤੇ ਆਏ ਛੋਟੇ ਭਰਾ ਜਸਵਿੰਦਰ ਸਿੰਘ ਨੂੰ ਵੀ ਇਹਨਾਂ ਵੱਲੋਂ ਕਤਲ ਕਰਕੇ ਲਾਸ਼ ਨੂੰ ਮਾਰੂਤੀ ਅਲਟੋ ਕਾਰ ਰਾਹੀਂ ਖਨੌਰੀ ਨੇੜੇ ਡਰੇਨ ਵਿੱਚ ਸੁੱਟ ਦਿੱਤਾ ਗਿਆ। ਉਨ੍ਹਾ ਦੱਸਿਆ ਕਿ ਪੁਲਸ ਨੇ ਗੁਰਵਿੰਦਰ ਸਿੰਘ ਅਤੇ ਉਸ ਦੇ ਦੋ ਦੋਸਤਾਂ ਰਜਿੰਦਰ ਸਿੰਘ ਰਾਜਾ ਅਤੇ ਰਣਜੀਤ ਸਿੰਘ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here