ਸ਼ਰਦ ਪਵਾਰ ਨੇ ਪ੍ਰਫੁੱਲ ਪਟੇਲ ਨੂੰ ਪਾਰਟੀ ’ਚੋਂ ਕੱਢਿਆ

0
297

ਮੁੰਬਈ : ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨ ਸੀ ਪੀ) ਨੇ ਸੋਮਵਾਰ ਰਾਜ ਸਭਾ ਮੈਂਬਰ ਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਫੁੱਲ ਪਟੇਲ ਅਤੇ ਲੋਕ ਸਭਾ ਮੈਂਬਰ ਸੁਨੀਲ ਤਟਕਰੇ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਦੇ ਦੋਸ਼ ’ਚ ਪਾਰਟੀ ’ਚੋਂ ਕੱਢ ਦਿੱਤਾ।
ਦੋਵਾਂ ਨੇ ਬਗਾਵਤ ’ਚ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਸਮਰਥਨ ਕੀਤਾ ਸੀ। ਪਾਰਟੀ ਪ੍ਰਧਾਨ ਸ਼ਰਦ ਪਵਾਰ ਨੇ ਟਵੀਟ ਕੀਤਾਮੈਂ ਨੈਸ਼ਨਲਿਸਟ ਕਾਂਗਰਸ ਪਾਰਟੀ ਦਾ ਕੌਮੀ ਪ੍ਰਧਾਨ ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਸੁਨੀਲ ਤਟਕਰੇ ਅਤੇ ਪ੍ਰਫੁੱਲ ਪਟੇਲ ਨੂੰ ਐੱਨ ਸੀ ਪੀ ’ਚੋਂ ਕੱਢਣ ਦਾ ਹੁਕਮ ਦਿੰਦਾ ਹਾਂ।
ਇਸੇ ਦੌਰਾਨ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਰਾਹੁਲ ਨਾਰਵੇਕਰ ਨੇ ਕਿਹਾ ਹੈ ਕਿ ਉਹ ਸ਼ਿੰਦੇ ਸਰਕਾਰ ’ਚ ਸ਼ਾਮਲ ਅਜੀਤ ਪਵਾਰ ਅਤੇ ਪਾਰਟੀ ਦੇ ਅੱਠ ਹੋਰ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਢੁਕਵੇਂ ਕਦਮ ਚੁੱਕਣਗੇ। ਐੱਨ ਸੀ ਪੀ ਦੇ ਸੂਬਾ ਪ੍ਰਧਾਨ ਜਯੰਤ ਪਾਟਿਲ ਨੇ ਦੱਸਿਆ ਸੀ ਕਿ ਉਨ੍ਹਾਂ ਦੀ ਪਾਰਟੀ ਨੇ ਅਜੀਤ ਪਵਾਰ ਅਤੇ ਅੱਠ ਹੋਰ ਵਿਧਾਇਕਾਂ ਖਿਲਾਫ ਅਯੋਗਤਾ ਪਟੀਸ਼ਨ ਦਾਇਰ ਕੀਤੀ ਹੈ। ਭਾਰਤੀ ਚੋਣ ਕਮਿਸ਼ਨ ਨੂੰ ਵੀ ਇੱਕ ਈ-ਮੇਲ ਭੇਜੀ ਗਈ ਹੈ।

LEAVE A REPLY

Please enter your comment!
Please enter your name here