ਕਰਡ (ਮਹਾਰਾਸ਼ਟਰ) : ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨ ਸੀ ਪੀ) ਦੇ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਕਿਹਾ ਕਿ ਮਹਾਰਾਸ਼ਟਰ ਅਤੇ ਦੇਸ਼ ’ਚ ਫਿਰਕੂ ਪਾੜਾ ਪੈਦਾ ਕਰਨ ਵਾਲੀਆਂ ਤਾਕਤਾਂ ਨਾਲ ਲੜਨ ਦੀ ਲੋੜ ਹੈ। ਮਹਾਰਾਸ਼ਟਰ ’ਚ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸਰਕਾਰ ’ਚ ਐੱਨ ਸੀ ਪੀ ਆਗੂ ਅਜੀਤ ਪਵਾਰ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਇੱਕ ਦਿਨ ਬਾਅਦ ਇਥੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਪਵਾਰ ਨੇ ਕਿਹਾ-ਸਾਡੇ ਕੁਝ ਲੋਕ ਦੂਜੀਆਂ ਪਾਰਟੀਆਂ ਨੂੰ ਤੋੜਨ ਦੀ ਭਾਜਪਾ ਦੀ ਰਣਨੀਤੀ ਦਾ ਸ਼ਿਕਾਰ ਹੋ ਗਏ। ਮਹਾਰਾਸ਼ਟਰ ਅਤੇ ਦੇਸ਼ ’ਚ ਫਿਰਕੂ ਪਾੜਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਾਨੂੰ ਅਮਨਪਸੰਦ ਨਾਗਰਿਕਾਂ ’ਚ ਡਰ ਪੈਦਾ ਕਰਨ ਵਾਲੀਆਂ ਤਾਕਤਾਂ ਨਾਲ ਲੜਨ ਦੀ ਲੋੜ ਹੈ।




