ਪਲੈਨਿੰਗ ਅਫ਼ਸਰ ਸਣੇ ਪੁੱਡਾ ਦੇ ਤਿੰਨ ਮੁਲਾਜ਼ਮ ਗਿ੍ਰਫਤਾਰ

0
167

ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਜ਼ਿਲ੍ਹਾ ਟਾਊਨ ਪਲੈਨਰ ਫਤਿਹਗੜ੍ਹ ਸਾਹਿਬ ਦੇ ਦਫਤਰ ਵਿਖੇ ਤਾਇਨਾਤ ਪਲੈਨਿੰਗ ਅਫਸਰ ਮਨਵੀਰ ਸਿੰਘ ਅਤੇ ਦੋ ਹੋਰ ਮੁਲਾਜ਼ਮਾਂ ਨੂੰ ਅਮਲੋਹ ਦੇ ਇੱਕ ਵਸਨੀਕ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕਰ ਲਿਆ। ਗਿ੍ਰਫਤਾਰ ਕੀਤੇ ਦੋ ਹੋਰ ਮੁਲਜ਼ਮਾਂ ਦੀ ਪਛਾਣ ਜੂਨੀਅਰ ਇੰਜੀਨੀਅਰ (ਜੇ ਈ) ਧਿਕਸ਼ੂ ਸੈਣੀ ਅਤੇ ਡਰਾਈਵਰ ਤੇਜਿੰਦਰ ਸਿੰਘ ਵਜੋਂ ਹੋਈ ਹੈ।
ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਬਲਰਾਮ ਕੁੁਮਾਵਤ ਵਾਸੀ ਅਮਲੋਹ ਦੀ ਸ਼ਿਕਾਇਤ ’ਤੇ ਗਿ੍ਰਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੁੱਡਾ ਦੇ ਉਕਤ ਮੁਲਾਜ਼ਮਾਂ ਨੇ ਉਸ ਦੇ ਮਕਾਨ ਅਤੇ ਦੁਕਾਨ, ਜੋ ਉਨ੍ਹਾਂ ਮੁਤਾਬਕ ਗੈਰਕਾਨੂੰਨੀ ਢੰਗ ਨਾਲ ਉਸਾਰੇ ਗਏ ਹਨ, ਨੂੰ ਨਾ ਢਾਹੁਣ ਬਦਲੇ 1,50,000 ਰੁਪਏ ਰਿਸ਼ਵਤ ਮੰਗੀ ਸੀ। ਸੌਦਾ 40,000 ਰੁਪਏ ਵਿੱਚ ਤੈਅ ਹੋਇਆ ਅਤੇ ਇਸ ਵਿੱਚੋਂ ਉਹ ਪਹਿਲਾਂ ਹੀ ਉਸ ਕੋਲੋਂ 30,000 ਰੁਪਏ ਰਿਸ਼ਵਤ ਲੈ ਚੁੱਕੇ ਹਨ।
ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਟੀਮ ਨੇ ਟ੍ਰੈਪ ਲਗਾ ਕੇ ਡਰਾਈਵਰ ਤੇਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਵਿੱਚ ਉਕਤ ਪਲੈਨਿੰਗ ਅਫਸਰ ਅਤੇ ਜੇ ਈ ਨੂੰ ਵੀ ਗਿ੍ਰਫਤਾਰ ਕਰ ਲਿਆ ਗਿਆ ਹੈ।

LEAVE A REPLY

Please enter your comment!
Please enter your name here