ਨਿਊਯਾਰਕ : ਖਾਲਿਸਤਾਨ ਸਮਰਥਕਾਂ ਵੱਲੋਂ ਸਾਨ ਫਰਾਂਸਿਸਕੋ ਸਥਿਤ ਭਾਰਤੀ ਕੌਂਸਲਖਾਨੇ ਨੂੰ ਅੱਗ ਲਾਉਣ ਦੀ ਕੋਸ਼ਿਸ਼ ਦੀ ਅਮਰੀਕੀ ਸਰਕਾਰ ਨੇ ਸਖਤ ਨਿਖੇਧੀ ਕਰਦਿਆਂ ਇਸ ਨੂੰ ਅਪਰਾਧਕ ਕਾਰਵਾਈ ਕਰਾਰ ਦਿੱਤਾ ਹੈ। ਕੁਝ ਮਹੀਨਿਆਂ ਦੇ ਅੰਦਰ ਸਾਨ ਫਰਾਂਸਿਸਕੋ ’ਚ ਕਿਸੇ ਕੂਟਨੀਤਕ ਮਿਸ਼ਨ ’ਤੇ ਅਜਿਹਾ ਦੂਜਾ ਹਮਲਾ ਹੈ। ਖਾਲਿਸਤਾਨ ਸਮਰਥਕਾਂ ਨੇ ਟਵਿੱਟਰ ’ਤੇ 2 ਜੁਲਾਈ ਦੀ ਵੀਡੀਓ ਸਾਂਝੀ ਕੀਤੀ, ਜਿਸ ’ਚ ਕੁਝ ਲੋਕ ਭਾਰਤੀ ਕੌਂਸਲੇਟ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕਰਦੇ ਦੇਖੇ ਜਾ ਸਕਦੇ ਹਨ। ਵੀਡੀਓ ’ਚ ਹਿੰਸਾ ਹਿੰਸਾ ਦਾ ਜਵਾਬ ਹੈ ਵਰਗੇ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਇਸ ’ਚ ਕੈਨੇਡਾ ਸਥਿਤ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦੀ ਮੌਤ ਨਾਲ ਸੰਬੰਧਤ ਖਬਰਾਂ ਵੀ ਦਿਖਾਈਆਂ ਗਈਆਂ।




