ਭਾਰਤੀ ਸਫੀਰਾਂ ਨੂੰ ਧਮਕੀਆਂ ’ਤੇ ਕੈਨੇਡੀਅਨ ਹਾਈ ਕਮਿਸ਼ਨਰ ਤਲਬ

0
283

ਨਵੀਂ ਦਿੱਲੀ : ਭਾਰਤ ਨੇ ਕੈਨੇਡਾ ’ਚ ਭਾਰਤੀ ਡਿਪਲੋਮੈਟਾਂ ਨੂੰ ਧਮਕੀਆਂ ਦੇਣ ਵਾਲੇ ਪੋਸਟਰਾਂ ਕਾਰਨ ਨਵੀਂ ਦਿੱਲੀ ’ਚ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਜਸਟਿਨ ਟਰੂਡੋ ਸਰਕਾਰ ਨੂੰ ਨੋਟਿਸ ਭੇਜਿਆ ਹੈ। ਸੂਤਰਾਂ ਮੁਤਾਬਕ ਭਾਰਤ ਨੇ ਸੋਮਵਾਰ 8 ਜੁਲਾਈ ਨੂੰ ਹੋਣ ਵਾਲੀ ਖਾਲਿਸਤਾਨ ਪੱਖੀ ਰੈਲੀ ਦੀ ਜਾਣਕਾਰੀ ਦੇ ਨਾਲ ਕੈਨੇਡਾ ’ਚ ਸੋਸ਼ਲ ਮੀਡੀਆ ’ਤੇ ਪ੍ਰਸਾਰਤ ਹੋ ਰਹੇ ਖਾਲਿਸਤਾਨੀ ਪੱਖੀ ਪੋਸਟਰਾਂ ’ਚ ਆਪਣੇ ਡਿਪਲੋਮੈਟਾਂ ਨੂੰ ਦਿੱਤੀਆਂ ਧਮਕੀਆਂ ’ਤੇ ਚਿੰਤਾ ਜ਼ਾਹਰ ਕੀਤੀ ਹੈ। ਕੱਟੜਪੰਥੀਆਂ ਵੱਲੋਂ ਕਥਿਤ ਤੌਰ ’ਤੇ ਪੋਸਟਰਾਂ ’ਚ ਕੈਨੇਡਾ ’ਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਅਤੇ ਭਾਰਤ ਦੇ ਕੌਂਸਲੇਟ ਜਨਰਲ ਟੋਰਾਂਟੋ ਅਪੂਰਵਾ ਸ੍ਰੀਵਾਸਤਵ ਦਾ ਨਾਂਅ ਲਿਖਿਆ ਗਿਆ ਹੈ ਅਤੇ ਉਨ੍ਹਾਂ ’ਤੇ ਜੂਨ ’ਚ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦੇ ਕਤਲ ’ਚ ਭੂਮਿਕਾ ਨਿਭਾਉਣ ਦਾ ਦੋਸ਼ ਲਗਾਇਆ ਗਿਆ ਹੈ।

LEAVE A REPLY

Please enter your comment!
Please enter your name here