ਸੁੱਕੇ ਪ੍ਰਸ਼ਾਦਿਆਂ ਦੇ ਘਪਲੇ ’ਚ 52 ਮੁਅੱਤਲ

0
211

ਅੰਮਿ੍ਰਤਸਰ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਲੰਗਰ ’ਚ ਸੁੱਕੇ ਪ੍ਰਸ਼ਾਦਿਆਂ ਦੇ ਘਪਲੇ ’ਚ 52 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ’ਚ ਮੈਨੇਜਰ ਪੱਧਰ ਦੇ ਕਈ ਅਧਿਕਾਰੀ ਅਤੇ ਹੋਰ ਹੇਠਲੇ ਅਧਿਕਾਰੀ ਸ਼ਾਮਲ ਹਨ। ਇਸ ਤੋਂ ਪਹਿਲਾਂ 2 ਸਟੋਰ ਕੀਪਰ ਮੁਅੱਤਲ ਕੀਤੇ ਗਏ ਸਨ। ਫਲਾਇੰਗ ਵਿਭਾਗ ਦੀ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਕਾਰਵਾਈ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦੇ ਮੁਤਾਬਕ ਲੰਗਰ ਘਰ ਦੇ ਸੁੱਕੇ ਪ੍ਰਸ਼ਾਦਿਆਂ ਦੀ ਵਿਕਰੀ ਦੀ ਰਕਮ ਨਾ ਜਮ੍ਹਾਂ ਕਰਾਉਣ ਦਾ ਇਹ ਮਾਮਲਾ ਕੋਰੋਨਾ ਕਾਲ ਵੇਲੇ ਦੇ 2019 ਤੋਂ ਲੈ ਕੇ 2021 ਦਾ ਹੈ। ਇਸ ਸਮੇਂ ਦੌਰਾਨ ਸੁੱਕੇ ਅਤੇ ਬਚੇ ਹੋਏ ਪ੍ਰਸ਼ਾਦੇ ਵੇਚੇ ਗਏ, ਪਰ ਉਸ ਦੀ ਰਕਮ ਜਮ੍ਹਾਂ ਨਹੀਂ ਕਰਵਾਈ। ਘਪਲਾ 60 ਤੋਂ 70 ਲੱਖ ਰੁਪਏ ਦਾ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ’ਤੇ ਸਵਾਲੀਆ ਚਿੰਨ੍ਹ ਲਾਇਆ ਸੀ।

LEAVE A REPLY

Please enter your comment!
Please enter your name here