ਸੁਖਬੀਰ ਵੱਲੋਂ ਵੱਡੇ ਆਗੂਆਂ ਨਾਲ ਮਸ਼ਵਰੇ

0
193

ਚੰਡੀਗੜ੍ਹ : ਅਕਾਲੀ ਦਲ ਦੇ ਮੁੜ ਐੱਨ ਡੀ ਏ ਦਾ ਹਿੱਸਾ ਬਣਨ ਦੀਆਂ ਖਬਰਾਂ ਦਰਮਿਆਨ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਚੰਡੀਗੜ੍ਹ ਵੱਡੇ ਆਗੂਆਂ ਨਾਲ ਮਸ਼ਵਰੇ ਕੀਤੇ। ਮੀਟਿੰਗ ’ਚ ਬਿਕਰਮ ਸਿੰਘ ਮਜੀਠੀਆ, ਵਿਰਸਾ ਸਿੰਘ ਵਲਟੋਹਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਜਨਮੇਜਾ ਸਿੰਘ ਸੇਖੋਂ, ਪ੍ਰੇਮ ਸਿੰਘ ਚੰਦੂਮਾਜਰਾ, ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ ਤੋਂ ਇਲਾਵਾ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਰਹੇ। ਚਰਚਾ ਹੈ ਕਿ ਭਾਜਪਾ ਅਕਾਲੀ ਦਲ ਨੂੰ ਕੇਂਦਰ ਵਿਚ ਮੰਤਰੀ ਦਾ ਅਹੁਦਾ ਦੇਣ ਲਈ ਤਿਆਰ ਹੈ। ਸੁਖਬੀਰ ਬਾਦਲ ਜਾਂ ਹਰਸਿਮਰਤ ਕੌਰ ਮੰਤਰੀ ਬਣ ਸਕਦੇ ਹਨ।
ਉਧਰ, ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਉਨ੍ਹਾ ਦਾ ਉਦੇਸ਼ ਸਾਰੀਆਂ 13 ਲੋਕ ਸਭਾ ਅਤੇ 117 ਵਿਧਾਨ ਸਭਾ ਸੀਟਾਂ ’ਤੇ ਪਾਰਟੀ ਨੂੰ ਮਜ਼ਬੂਤ ਕਰਨਾ ਹੈ। ਦਿੱਲੀ ’ਚ ਪਾਰਟੀ ਹੈੱਡਕੁਆਰਟਰ ਵਿਖੇ ਭਾਜਪਾ ਪ੍ਰਧਾਨ ਜੇ ਪੀ ਨੱਢਾ ਨਾਲ ਧੰਨਵਾਦੀ ਮੀਟਿੰਗ ਤੋਂ ਬਾਅਦ ਜਾਖੜ ਨੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ 2021 ’ਚ ਐੱਨ ਡੀ ਏ ਨੂੰ ਛੱਡਣ ਵਾਲੇ ਅਕਾਲੀ ਦਲ ਨਾਲ ਮੁੜ ਗਠਜੋੜ ਦੀਆਂ ਸੰਭਾਵਨਾਵਾਂ ਬਾਰੇ ਕੋਈ ਸਿੱਧੀ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ।
ਉਨ੍ਹਾ ਕਿਹਾ ਕਿ ਪੰਜਾਬ ’ਚ ਕਿਸੇ ਵੀ ਗਠਜੋੜ ਦੀ ਗੱਲਬਾਤ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦਾ ਵਿਸ਼ੇਸ਼ ਅਧਿਕਾਰ ਹੈ।

LEAVE A REPLY

Please enter your comment!
Please enter your name here