ਮੁਹਾਲੀ ਰੈਲੀ ’ਚ ਵੱਡੇ ਕਾਫ਼ਲੇ ਸਮੇਤ ਸ਼ਾਮਲ ਹੋਵਾਂਗੇ : ਦੇਵੀ ਕੁਮਾਰੀ, ਚੌਹਾਨ

0
181

ਚੰਡੀਗੜ੍ਹ : ਪੰਜਾਬ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਏਟਕ ਸਮੇਤ ਸੂਬਾ ਸਰਕਾਰ ਸਨਅਤੀ, ਮਨਰੇਗਾ, ਖੇਤ ਮਜ਼ਦੂਰਾਂ, ਆਂਗਣਵਾੜੀ ਵਰਕਰਾਂ, ਹੈਲਪਰਾਂ, ਆਸ਼ਾ ਵਰਕਰਾਂ ਸਮੇਤ ਭੱਠਾ ਮਜ਼ਦੂਰਾਂ ਤੇ ਉਸਾਰੀ ਕਾਮਿਆਂ ਨੂੰ ਮਾੜੀਆਂ ਨੀਤੀਆਂ ਤਹਿਤ ਭੁੱਖੇ ਮਰਨ ਦੀਆਂ ਨੀਤੀਆਂ ਨੂੰ ਲਾਗੂ ਕਰਨ ਦੇ ਵਿਰੋਧ ਵਿੱਚ ਸੰਘਰਸ਼ਸ਼ੀਲ ਟਰੇਡ ਯੂਨੀਅਨਾਂ ਵੱਲਂੋ 14 ਜੁਲਾਈ ਨੂੰ ਮੁਹਾਲੀ ਵਿਖੇ ਕੀਤੀ ਜਾਣ ਵਾਲੀ ਸਾਂਝੀ ਰੈਲੀ ਤੇ ਮਜ਼ਦੂਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦਾ ਸਮਰਥਨ ਕਰਦਿਆਂ ਪੰਜਾਬ ਇਕਾਈ ਪੰਜਾਬ ਖੇਤ ਮਜ਼ਦੂਰ ਸਭਾ ਵੱਲੋਂ ਰੈਲੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਉਕਤ ਸ਼ਬਦਾਂ ਦਾ ਪ੍ਰਗਟਾਵਾ ਜਥੇਬੰਦੀ ਦੇ ਸੂਬਾ ਸਕੱਤਰ ਦੇਵੀ ਕੁਮਾਰੀ ਅਤੇ ਸੂਬਾ ਮੀਤ ਪ੍ਰਧਾਨ ਕਿ੍ਰਸ਼ਨ ਚੌਹਾਨ ਨੇ ਬਿਆਨ ਜਾਰੀ ਕਰਦਿਆਂ ਕੀਤਾ। ਆਗੂਆਂ ਨੇ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਫੌਰੀ ਵਾਧੇ ਦੀ ਮੰਗ ਕਰਦਿਆ ਗੈਰ-ਹੁਨਰਮੰਦ ਮਜ਼ਦੂਰਾਂ ਲਈ ਘੱਟੋ-ਘੱਟ 26000/ ਰੁਪਏ ਪ੍ਰਤੀ ਮਹੀਨਾ, ਲੇਬਰ ਕਾਨੂੰਨਾਂ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਚਾਰ ਲੇਬਰ ਕੋਡ ਨੂੰ ਫੌਰੀ ਰੱਦ ਕਰਨ ਦੀ ਮੰਗ ਕੀਤੀ। ਮਨਰੇਗਾ ਵਰਕਰਾਂ ਦੀ 700/ ਰੁਪਏ ਦਿਹਾੜੀ ਪ੍ਰਤੀ ਦਿਨ, ਸਾਲ ਵਿੱਚ 200 ਦਿਨ ਕੰਮ ਦੀ ਗਰੰਟੀ, ਉਸਾਰੀ ਕਾਮਿਆਂ ਦੀਆਂ ਸਹੂਲਤਾਂ ਲਾਗੂ ਕਰਨ, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਹੈਲਪਰਾਂ ਨੂੰ ਵਰਕਰਾਂ ਦਾ ਦਰਜਾ ਦੇ ਕੇ ਘੱਟੋ-ਘੱਟ ਉਜਰਤਾਂ ਦੇ ਘੇਰੇ ਵਿੱਚ ਲਿਆਉਣ ਸਮੇਤ ਹੱਕੀ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਕੀਤਾ ਜਾਵੇਗਾ। ਜਥੇਬੰਦੀ ਦੀ ਲੀਡਰਸ਼ਿਪ ਨੇ ਸੂਬੇ ਦੇ ਮਨਰੇਗਾ ਵਰਕਰਾਂ, ਖੇਤ ਮਜ਼ਦੂਰਾਂ ਤੇ ਕਿਰਤੀ ਕਾਮਿਆਂ ਨੂੰ 14 ਜੁਲਾਈ (ਸ਼ੁੱਕਰਵਾਰ) ਨੂੰ ਮੁਹਾਲੀ ਵਿਖੇ ਲੇਬਰ ਭਵਨ ਨਜ਼ਦੀਕ ਕਾਫਲਿਆਂ ਸਮੇਤ ਪੁੱਜਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here