ਕੇਸ ਅੱਗੇ ਵਧਾਉਣ ਲਈ ਬਿ੍ਜ ਭੂਸ਼ਣ ਖਿਲਾਫ ਕਾਫੀ ਸਬੂਤ

0
181

ਨਵੀਂ ਦਿੱਲੀ : ਮਹਿਲਾ ਭਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਦਿੱਲੀ ਦੀ ਅਦਾਲਤ ਨੇ ਭਾਜਪਾ ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬਿ੍ਜ ਭੂਸ਼ਣ ਸ਼ਰਣ ਸਿੰਘ ਨੂੰ 18 ਜੁਲਾਈ ਨੂੰ ਤਲਬ ਕੀਤਾ ਹੈ | ਅਦਾਲਤ ਨੇ ਕਿਹਾ ਕਿ ਮੁਲਜਮ ਖਿਲਾਫ ਕੇਸ ਨੂੰ ਅੱਗੇ ਵਧਾਉਣ ਲਈ ਕਾਫੀ ਸਬੂਤ ਹਨ | ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਐਡੀਸ਼ਨਲ ਚੀਫ ਮੈਟਰੋਪੋਲੀਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਨੇ ਉਸਨੂੰ 18 ਜੁਲਾਈ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ |

LEAVE A REPLY

Please enter your comment!
Please enter your name here