ਸ਼ਿੰਦੇ ਤੇ ਊਧਵ ਠਾਕਰੇ ਗੁੱਟ ਦੇ ਵਿਧਾਇਕਾਂ ਨੂੰ ਨੋਟਿਸ

0
252

ਮੰੁਬਈ : ਮਹਾਰਾਸ਼ਟਰ ’ਚ ਬੀਤੇ ਕੁਝ ਦਿਨਾਂ ਤੋਂ ਜਾਰੀ ਸਿਆਸੀ ਜੰਗ ਵਿਚਾਲੇ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਨੇ ਸ਼ਿੰਦੇ ਅਤੇ ਉੂਧਵ ਠਾਕਰੇ ਗੁੱਟ ਦੇ ਵਿਧਾਇਕਾਂ ਨੂੰ ਨੋਟਿਸ ਜਾਰੀ ਕੀਤਾ ਹੈ। ਵਿਧਾਨ ਸਭਾ ਦੇ ਸਪੀਕਰ ਰਾਹੁਲ ਨਾਵਰਕਰ ਨੇ ਸ਼ਨੀਵਾਰ ਦੱਸਿਆ ਕਿ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ’ਚ ਸ਼ਿਵ ਸੈਨਾ ਦੇ 40 ਵਿਧਾਇਕਾਂ ਅਤੇ ਊਧਵ ਠਾਕਰੇ ਦੇ 14 ਵਿਧਾਇਕਾਂ ਨੂੰ ਨੋਟਿਸ ਜਾਰੀ ਕਰਕੇ ਵਿਧਾਨ ਸਭਾ ਮੈਂਬਰਸ਼ਿਪ ਦੀ ਆਯੋਗਤਾ ’ਤੇ ਜਵਾਬ ਮੰਗਿਆ ਗਿਆ ਹੈ। ਇਹ ਘਟਨਾਕ੍ਰਮ ਇਸ ਸਮੇਂ ਹੋਇਆ, ਜਦ ਨਾਵਰਕਰ ਨੇ ਇੱਕ ਦਿਨ ਪਹਿਲਾਂ ਬਿਆਨ ਦਿੱਤਾ ਸੀ ਕਿ ਉਨ੍ਹਾ ਨੂੰ ਭਾਰਤੀ ਚੋਣ ਕਮਿਸ਼ਨ ਤੋਂ ਸ਼ਿਵ ਸੈਨਾ ਦੇ ਸੰਵਿਧਾਨ ਦੀ ਇੱਕ ਕਾਪੀ ਮਿਲ ਗਈ ਹੈ ਅਤੇ ਮੁੱਖ ਮੰਤਰੀ ਸ਼ਿੰਦੇ ਸਮੇਤ 16 ਸ਼ਿਵ ਸੈਨਾ ਵਿਧਾਇਕਾਂ ਖਿਲਾਫ਼ ਆਯੋਗਤਾ ਪਟੀਸ਼ਨਾਂ ’ਤੇ ਸੁਣਵਾਈ ਛੇਤੀ ਸ਼ੁਰੂ ਹੋਵੇਗੀ। ਇਸ ਹਫ਼ਤੇ ਦੀ ਸ਼ੁਰੂਆਤ ’ਚ ਸ਼ਿਵ ਸੈਨਾ (ਉੂਧਵ ਬਾਲਾਸਾਹਿਬ ਠਾਕਰੇ) ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾ ਕੇ ਉਸ ਨੂੰ ਵਿਧਾਨ ਸਭਾ ਸਪੀਕਰ ਨੂੰ ਆਯੋਗਤਾ ਪਟੀਸ਼ਨ ’ਤੇ ਛੇਤੀ ਸੁਣਵਾਈ ਕਰਨ ਦਾ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਸੀ।

LEAVE A REPLY

Please enter your comment!
Please enter your name here