ਨਵੀਂ ਦਿੱਲੀ : ਸੁਪਰੀਮ ਕੋਰਟ ਕੌਮੀ ਰਾਜਧਾਨੀ ’ਚ ਸੇਵਾਵਾਂ ਦੇ ਕੰਟਰੋਲ ਬਾਰੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਆਰਡੀਨੈਂਸ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੀ ਦਿੱਲੀ ਸਰਕਾਰ ਦੀ ਅਪੀਲ ’ਤੇ ਸੋਮਵਾਰ ਨੂੰ ਸੁਣਵਾਈ ਕਰੇਗੀ।
ਚੀਫ ਜਸਟਿਸ ਡੀ ਵਾਈ ਚੰਦਰਚੂੜ ਤੇ ਜਸਟਿਸ ਪੀ ਐੱਸ ਨਰਸਿਮ੍ਹਾ ਦੀ ਸ਼ਮੂਲੀਅਤ ਵਾਲੀ ਬੈਂਚ ਵੱਲੋਂ ਸੁਣਵਾਈ ਕੀਤੇ ਜਾਣ ਦੇ ਆਸਾਰ ਹਨ।




