ਧਾਰਾ 370 ਤੋੜਨ ਵਿਰੁੱਧ 2 ਅਗਸਤ ਤੋਂ ਰੋਜ਼ਾਨਾ ਸੁਣਵਾਈ

0
180

ਨਵੀਂ ਦਿੱਲੀ : ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾਉਣ ਵਿਰੁੱਧ ਦਰਜ ਪਟੀਸ਼ਨਾਂ ’ਤੇ ਮੰਗਲਵਾਰ ਸੁਪਰੀਮ ਕੋਰਟ ’ਚ ਸੁਣਵਾਈ ਦੌਰਾਨ ਚੀਫ ਜਸਟਿਸ ਡੀ ਵਾਈ ਚੰਦਰਚੂੜ ਨੇ ਕਿਹਾ ਕਿ 2 ਅਗਸਤ ਤੋਂ ਪਟੀਸ਼ਨਾਂ ’ਤੇ ਸੋਮਵਾਰ ਤੇ ਸ਼ੁੱਕਰਵਾਰ ਨੂੰ ਛੱਡ ਕੇ ਰੋਜ਼ਾਨਾ ਸੁਣਵਾਈ ਹੋਵੇਗੀ।
5 ਅਗਸਤ 2019 ਨੂੰ ਕੇਂਦਰ ਸਰਕਾਰ ਨੇ ਇਕ ਕਾਨੂੰਨ ਲਿਆ ਕੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਖਤਮ ਕਰ ਦਿੱਤਾ ਸੀ, ਜਿਸ ਤੋਂ ਬਾਅਦ ਸੁਪਰੀਮ ਕੋਰਟ ’ਚ 10 ਤੋਂ ਵੱਧ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ’ਚ ਸੁਣਵਾਈ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੋਮਵਾਰ ਇੱਕ ਹਲਫਨਾਮਾ ਦਾਇਰ ਕਰਕੇ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾਏ ਜਾਣ ਤੋਂ ਬਾਅਦ ਆਈਆਂ ਤਬਦੀਲੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਧਾਰਾ 370 ਨੂੰ ਖਤਮ ਕਰਨ ਦੇ ਆਪਣੇ ਫੈਸਲੇ ਦਾ ਬਚਾਅ ਕੀਤਾ। ਕੇਂਦਰ ਸਰਕਾਰ ਨੇ ਆਪਣੇ ਜਵਾਬ ’ਚ ਕਿਹਾ ਕਿ ਧਾਰਾ 370 ਹਟਾਏ ਜਾਣ ਤੋਂ ਬਾਅਦ ਅੱਤਵਾਦੀ ਅਤੇ ਵੱਖਵਾਦੀ ਨੈੱਟਵਰਕ ਕਾਬੂ ’ਚ ਆ ਗਏ ਹਨ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਹੈਸਾਡਾ ਪੱਖ ਮਜ਼ਬੂਤ ਹੈ। ਅਸੀਂ ਸੁਪਰੀਮ ਕੋਰਟ ਤੋਂ ਉਮੀਦ ਕਰਦੇ ਹਾਂ ਕਿ ਜਲਦੀ ਤੋਂ ਜਲਦੀ ਸੁਣਵਾਈ ਹੋਣੀ ਚਾਹੀਦੀ ਹੈ। ਪਟੀਸ਼ਨਾਂ ’ਚ ਧਾਰਾ 370 ਅਤੇ 35-ਏ ਨੂੰ ਬਹਾਲ ਕਰਨ ਤੋਂ ਇਲਾਵਾ ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਦੇ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

LEAVE A REPLY

Please enter your comment!
Please enter your name here