ਬਰਨਾਲਾ : ਡੀ ਸੀ ਦੇ ਦਫਤਰ ਅਤੇ ਰਿਹਾਇਸ਼ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਮਿਲੇ। ਜੰਗਲਾਤ ਵਿਭਾਗ ਦੀ ਇਮਾਰਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਬੈਨਰ ’ਤੇ ਵੀ ਇਹ ਨਾਅਰੇ ਲਿਖੇ ਮਿਲੇ। ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਪਨੂੰ ਨੇ ਇਸ ਦੀ ਜ਼ਿੰਮੇਦਾਰੀ ਲੈਂਦਿਆਂ ਵੀਡੀਓ ਜਾਰੀ ਕੀਤੀ ਹੈ। ਉਸ ਨੇ ਕੈਨੇਡਾ ’ਚ ਹਰਦੀਪ ਸਿੰਘ ਨਿੱਝਰ ਦੀ ਮੌਤ ਦਾ ਬਦਲਾ ਲੈਣ ਦੀ ਗੱਲ ਕਰਦੇ ਹੋਏ ਭਾਰਤ ’ਚ ਹੋਣ ਵਾਲੇ ਕਿ੍ਰਕਟ ਵਿਸ਼ਵ ਕੱਪ ਨੂੰ ਰੋਕਣ ਦੀ ਧਮਕੀ ਦਿੱਤੀ ਹੈ। ਪਨੂੰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਚਿਤਾਵਨੀ ਦਿੱਤੀ ਹੈ। ਉਸ ਵੱਲੋਂ ਜਾਰੀ ਵੀਡੀਓ ’ਚ ‘ਮੋਦੀ ਸ਼ਾਹ ਠੋਕੋ, ਵਰਲਡ ਕੱਪ ਰੋਕੋ’ ਦਾ ਨਾਅਰਾ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਦਿਨ ਚੜ੍ਹਨ ਤੋਂ ਪਹਿਲਾਂ ਹੀ ਨਾਅਰਿਆਂ ’ਤੇ ਪੇਂਟ ਕਰ ਦਿੱਤਾ। ਡੀ ਸੀ ਦਫਤਰ ਅਤੇ ਰਿਹਾਇਸ਼ ਦੇ ਬੋਰਡਾਂ ਨੂੰ ਚਿੱਟਾ ਰੰਗ ਦਿੱਤਾ।




