ਸੋਨੀ ਨੂੰ 20 ਤੱਕ ਨਿਆਂਇਕ ਹਿਰਾਸਤ ‘ਚ ਘੱਲਿਆ

0
177

ਅੰਮਿ੍ਤਸਰ : ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਉਪ ਮੁੱਖ ਮੰਤਰੀ ਓ ਪੀ ਸੋਨੀ ਨੂੰ ਅਦਾਲਤ ਨੇ ਸ਼ੁੱਕਰਵਾਰ 20 ਜੁਲਾਈ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ | ਉਹ ਮੁੜ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਪੇਸ਼ ਹੋਏ | ਸੋਨੀ ਪਿਛਲੇ ਤਿੰਨ ਦਿਨਾਂ ਤੋਂ ਇੱਕ ਨਿੱਜੀ ਹਸਪਤਾਲ ਦੇ ਆਈ ਸੀ ਯੂ ਵਾਰਡ ‘ਚ ਦਾਖਲ ਹਨ | ਤਿੰਨ ਮੈਂਬਰੀ ਮੈਡੀਕਲ ਬੋਰਡ ਨੇ ਆਪਣੀ ਸੀਲਬੰਦ ਰਿਪੋਰਟ ਅਦਾਲਤ ਨੂੰ ਸੌਂਪ ਦਿੱਤੀ ਹੈ | ਸੋਨੀ ਦੇ ਵਕੀਲ ਪਰਦੀਪ ਸੈਨੀ ਨੇ ਦੱਸਿਆ ਕਿ ਅਦਾਲਤ ਨੇ ਰਿਪੋਰਟ ‘ਤੇ ਵਿਚਾਰ ਕਰਨ ਮਗਰੋਂ ਉਸ ਨੂੰ 20 ਜੁਲਾਈ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ | ਉਸ ਨੇ ਦੱਸਿਆ ਕਿ ਅਦਾਲਤ ਨੇ ਕਿਹਾ ਕਿ ਜਦੋਂ ਤੱਕ ਉਹ ਹਸਪਤਾਲ ‘ਚ ਜ਼ੇਰੇ ਇਲਾਜ ਹੈ, ਉਸ ਕੋਲੋਂ ਪੁੱਛ-ਪੜਤਾਲ ਨਹੀਂ ਕੀਤੀ ਜਾ ਸਕਦੀ |

LEAVE A REPLY

Please enter your comment!
Please enter your name here