ਨਵੀਂ ਦਿੱਲੀ : ਮੋਦੀ ਸਰਕਾਰ ਦੇ ਫੈਸਲਿਆਂ ‘ਤੇ ਸਮੇਂ-ਸਮੇੇਂ ਕਿੰਤੂ ਕਰਨ ਵਾਲੇ ਭਾਜਪਾ ਸਾਂਸਦ ਵਰੁਣ ਗਾਂਧੀ ਨੇ ਸ਼ੁੱਕਰਵਾਰ ਟਵੀਟ ਕੀਤਾ-ਚਾਰ ਸਾਲ ਦੀ ਸੇਵਾ ਕਰਨ ਵਾਲੇ ਅਗਨੀਵੀਰ ਪੈਨਸ਼ਨ ਦੇ ਹੱਕਦਾਰ ਨਹੀਂ ਹਨ ਤਾਂ ਲੋਕ ਪ੍ਰਤੀਨਿਧਾਂ ਨੂੰ ਇਹ ਸਹੂਲਤ ਕਿਉਂ? ਕੌਮੀ ਰਾਖਿਆਂ ਨੂੰ ਪੈਨਸ਼ਨ ਦਾ ਹੱਕ ਨਹੀਂ ਹੈ ਤਾਂ ਮੈਂ ਵੀ ਖੁਦ ਦੀ ਪੈਨਸ਼ਨ ਛੱਡਣ ਨੂੰ ਤਿਆਰ ਹਾਂ | ਕੀ ਅਸੀਂ ਵਿਧਾਇਕ/ਸਾਂਸਦ ਆਪਣੀ ਪੈਨਸ਼ਨ ਛੱਡ ਕੇ ਇਹ ਯਕੀਨੀ ਨਹੀਂ ਬਣਾ ਸਕਦੇ ਕਿ ਅਗਨੀਵੀਰਾਂ ਨੂੰ ਪੈਨਸ਼ਨ ਮਿਲੇ?




