ਲਾਰੈਂਸ ਨੂੰ ਹਸਪਤਾਲੋਂ ਛੁੱਟੀ

0
242

ਫਰੀਦਕੋਟ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹਸਪਤਾਲ ’ਚੋਂ ਛੁੱਟੀ ਮਿਲ ਗਈ ਹੈ। ਬਿਸ਼ਨੋਈ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਭਰਤੀ ਕਰਵਾਇਆ ਸੀ। ਜਦੋਂ ਹਸਪਤਾਲ ’ਚ ਬਿਸ਼ਨੋਈ ਦੇ ਟੈਸਟ ਕੀਤੇ ਗਏ ਤਾਂ ਉਸ ਨੂੰ ਡੇਂਗੂ ਦੀ ਪੁਸ਼ਟੀ ਹੋਈ ਸੀ।
ਕੁਝ ਦਿਨ ਇਲਾਜ ਹੋਣ ਤੋਂ ਬਾਅਦ ਸ਼ਨੀਵਾਰ ਲਾਰੈਂਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਸ ਨੂੰ ਮੁੜ ਸਖਤ ਸੁਰੱਖਿਆ ਹੇਠ ਬਠਿੰਡਾ ਜੇਲ੍ਹ ’ਚ ਭੇਜ ਦਿੱਤਾ ਗਿਆ। ਗੈਂਗਸਟਰ ਬਿਸ਼ਨੋਈ ਸਿੱਧੂ ਮੂਸੇ ਵਾਲਾ ਦੇ ਕਤਲ ਕੇਸ ਦੇ ਮੁੱਖ ਸਾਜ਼ਿਸ਼ਘਾੜਿਆਂ ’ਚੋਂ ਇੱਕ ਹੈ। ਪਿਛਲੇ ਦਿਨੀਂ ਸੁਰੱਖਿਆ ਦੇ ਮੱਦੇਨਜ਼ਰ ਉਸ ਨੂੰ ਦਿੱਲੀ ਤੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਲਿਆਂਦਾ ਗਿਆ ਸੀ। ਦਿੱਲੀ ਪੁਲਸ ਗੈਂਗਸਟਰ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਛੱਡ ਕੇ ਗਈ ਸੀ।
ਕਾਰੋਬਾਰੀ ਤੋਂ ਫਿਰੌਤੀ ਅਤੇ ਗੋਲੀ ਚਲਾਉਣ ਦੇ ਇਕ ਕੇਸ ’ਚ ਦਿੱਲੀ ਪੁਲਸ ਵੱਲੋਂ ਲਾਰੈਂਸ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਬਠਿੰਡਾ ਦੀ ਕੇਂਦਰੀ ਜੇਲ੍ਹ ਸੁਰੱਖਿਆ ਦੇ ਮੱਦੇਨਜ਼ਰ ਲਿਆਂਦਾ ਗਿਆ ਸੀ।

LEAVE A REPLY

Please enter your comment!
Please enter your name here