ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਕੇਂਦਰ ਸਰਕਾਰ ’ਤੇ ਨਿਸ਼ਾਨਾ ਲਾਉਂਦਿਆਂ ਟਵੀਟ ਕਰਕੇ ਕਿਹਾ ਕਿ ਮਣੀਪੁਰ ਜਲ ਰਿਹਾ ਹੈ। ਯੂਰਪੀ ਸੰਘ ਦੀ ਸਾਂਸਦ ’ਚ ਭਾਰਤ ਦੇ ਅੰਦਰੂਨੀ ਮਾਮਲੇ ਮਣੀਪੁਰ ’ਤੇ ਚਰਚਾ ਹੋਈ, ਪਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇੱਕ ਵੀ ਸ਼ਬਦ ਨਹੀਂ ਬੋਲਿਆ। ਇਸ ਦੌਰਾਨ, ਰਾਫੇਲ ਜ਼ਰੀਏ ਬੈਸਟਿਲ ਦਿਵਸ ਪਰੇਡ ਦਾ ਟਿਕਟ ਮਿਲ ਗਿਆ।’
ਕਾਂਗਰਸ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਵੀ ਮਣੀਪੁਰ ਦੀ ਸਥਿਤੀ ਨੂੰ ਲੈ ਕੇ ਸਰਕਾਰ ’ਤੇ ਨਿਸ਼ਾਨਾ ਲਾਇਆ ਅਤੇ ਦੋਸ਼ ਲਾਇਆ ਕਿ ਲੋਕਾਂ ਦੇ ਬੁਨਿਆਦੀ ਮੁੱਦਿਆਂ ਦਾ ਹੱਲ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਜਾ ਰਹੀ।





