ਕਿਸਾਨਾਂ ਦੇ ਨਜ਼ਰੀਏ ਨੂੰ ਸਮਝਣ ਦੀ ਲੋੜ : ਰਾਹੁਲ

0
190

ਨਵੀਂ ਦਿੱਲੀ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਐਤਵਾਰ ਕਿਹਾ ਕਿ ਕਿਸਾਨ ਭਾਰਤ ਦੀ ਤਾਕਤ ਹਨ ਅਤੇ ਦੇਸ਼ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਹੱਲ ਹੋ ਸਕਦਾ ਹੈ, ਜੇ ਅਸੀਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣੀਏ ਅਤੇ ਉਨ੍ਹਾਂ ਦੇ ਨਜ਼ਰੀਏ ਨੂੰ ਸਮਝੀਏ। ਰਾਹੁਲ ਨੇ ਸੋਸ਼ਲ ਮੀਡੀਆ ’ਤੇ ਹਰਿਆਣਾ ਦੇ ਸੋਨੀਪਤ ਦੇ ਮਦੀਨਾ ਪਿੰਡ ’ਚ ਝੋਨੇ ਦੇ ਖੇਤਾਂ ਦਾ ਦੌਰਾ ਕਰਦੇ ਹੋਏ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ, ਜੋ 8 ਜੁਲਾਈ ਨੂੰ ਬਣਾਈ ਗਈ ਸੀ। ਇਹ ਵੀਡੀਓ 12 ਮਿੰਟ ਦੀ ਹੈ, ਜੋ ਯੂਟਿਊਬ ’ਤੇ ਦੇਖੀ ਜਾ ਸਕਦੀ ਹੈ। ਵੀਡੀਓ ’ਚ ਰਾਹੁਲ ਕਿਸਾਨਾਂ ਅਤੇ ਉਨ੍ਹਾਂ ਦੇ ਪਰਵਾਰਾਂ ਨਾਲ ਗੱਲਬਾਤ ਕਰਦੇ ਹੋਏ ਖੇਤਾਂ ’ਚ ਹਲ ਵਾਹੁੰਦੇ ਹੋਏ ਤੇ ਝੋਨਾ ਲਾਉਂਦੇ ਹੋਏ ਦੇਖੇ ਜਾ ਸਕਦੇ ਹਨ। ਉਨ੍ਹਾ ਵੀਡੀਓ ਦੀ ਕਲਿੱਪ ਸਾਂਝੀ ਕਰਦਿਆਂ ਹਿੰਦੀ ’ਚ ਟਵੀਟ ਕੀਤਾ। ਇਸ ਤੋਂ ਇਲਾਵਾ ਕਾਂਗਰਸੀ ਆਗੂ ਸੋਨੀਆ ਗਾਂਧੀ ਤੇ ਪਿ੍ਰਅੰਕਾ ਗਾਂਧੀ ਦੀ ਵੀ ਅੱਜ-ਕੱਲ੍ਹ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਸੋਨੀਆ ਹਰਿਆਣਾ ਦੀਆਂ ਔਰਤਾਂ ਨਾਲ ਨੱਚਦੀ ਨਜ਼ਰ ਆ ਰਹੀ ਹੈ ਤੇ ਪਿ੍ਰਅੰਕਾ ਕਈ ਔਰਤਾਂ ਨੂੰ ਗਲੇ ਲਗਾ ਰਹੀ ਹੈ।

LEAVE A REPLY

Please enter your comment!
Please enter your name here