ਨਵੀਂ ਦਿੱਲੀ : ਸੁਪਰੀਮ ਕੋਰਟ ਨੇ 2002 ਦੇ ਗੁਜਰਾਤ ਦੰਗਿਆਂ ਦੇ ਮਾਮਲੇ ਵਿਚ ਤੱਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਸਮੇਤ 64 ਵਿਅਕਤੀਆਂ ਨੂੰ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਵੱਲੋਂ ਦਿੱਤੀ ਗਈ ਕਲੀਨ ਚਿੱਟ ਨੂੰ ਚੁਣੌਤੀ ਦੇਣ ਵਾਲੀ ਜ਼ਕੀਆ ਜਾਫਰੀ ਦੀ ਪਟੀਸ਼ਨ ਨੂੰ ਸ਼ੁੱਕਰਵਾਰ ਖਾਰਜ ਕਰ ਦਿੱਤਾ | ਜ਼ਕੀਆ ਕਾਂਗਰਸ ਦੇ ਸੰਸਦ ਮੈਂਬਰ ਅਹਿਸਾਨ ਜ਼ਾਫਰੀ ਦੀ ਪਤਨੀ ਹੈ, ਜੋ 2002 ਦੇ ਗੁਜਰਾਤ ਦੰਗਿਆਂ ਵਿਚ ਮਾਰਿਆ ਗਿਆ ਸੀ | ਜਸਟਿਸ ਏ ਐੱਮ ਖਾਨਵਿਲਕਰ ਦੀ ਅਗਵਾਈ ਵਾਲੀ ਬੈਂਚ ਨੇ ਵਿਸ਼ੇਸ਼ ਮੈਟਰੋਪੋਲੀਟਨ ਮੈਜਿਸਟਰੇਟ ਦੇ ਉਨ੍ਹਾਂ ਹੁਕਮਾਂ ਨੂੰ ਬਰਕਰਾਰ ਰੱਖਿਆ, ਜਿਸ ਵਿਚ ਐੱਸ ਆਈ ਟੀ ਦੀ ਕਲੋਜ਼ਰ ਰਿਪੋਰਟ ਵਿਰੁੁੱਧ ਜ਼ਕੀਆ ਜਾਫਰੀ ਦੀ ਪਟੀਸ਼ਨ ਖਾਰਜ ਕੀਤੀ ਗਈ ਸੀ |