ਨਵੀਂ ਦਿੱਲੀ : ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਸੋਮਵਾਰ ਕਿਹਾ ਕਿ ਸਾਰੇ ਸਰਕਾਰੀ ਵਿਭਾਗਾਂ ਨੂੰ ਹੜ੍ਹ ਤੋਂ ਬਾਅਦ ਦੀ ਸਥਿਤੀ ’ਤੇ ਲਗਾਤਾਰ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਰਕਾਰੀ ਹਸਪਤਾਲ ਦੇ ਨਿਰੀਖਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾ ਇਹ ਵੀ ਕਿਹਾ ਕਿ ਦਿੱਲੀ ਦੇ ਵੱਖ-ਵੱਖ ਹਿੱਸਿਆਂ ’ਚ ਸਥਾਪਤ ਹੜ੍ਹ ਰਾਹਤ ਕੈਂਪਾਂ ਵਿੱਚੋਂ ਵੱਡੀ ਗਿਣਤੀ ’ਚ ਅੱਖਾਂ ਅਤੇ ਚਮੜੀ ਦੀ ਐਲਰਜੀ ਦੇ ਕੇਸ ਆ ਰਹੇ ਹਨ। ਪੂਰਬੀ ਅਤੇ ਉੱਤਰ-ਪੂਰਬੀ ਦਿੱਲੀ ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਤ ਹੋਏ ਹਨ। ਹੜ੍ਹਾਂ ਤੋਂ ਬਾਅਦ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਦੇ ਮਾਮਲੇ ਵਧਣ ਦੀ ਸੰਭਾਵਨਾ ਹੈ ਪਰ ਫਿਲਹਾਲ ਇਹ ਰੁਝਾਨ ਦੇਖਣ ਨੂੰ ਨਹੀਂ ਮਿਲ ਰਿਹਾ।


