ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11, ਐੱਸ ਏ ਐੱਸ ਨਗਰ (ਮੋਹਾਲੀ) ਵਿਖੇ ਤਾਇਨਾਤ ਪਿ੍ਰੰਸੀਪਲ ਪਰਮਜੀਤ ਕੌਰ ਨੂੰ ਜਾਲ੍ਹੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਲੈਣ ਅਤੇ ਤਰੱਕੀ ਹਾਸਲ ਕਰਨ ਦੇ ਦੋਸ਼ ਵਿਚ ਗਿ੍ਰਫਤਾਰ ਕੀਤਾ ਹੈ।
ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਪਰਮਜੀਤ ਕੌਰ ਨੇ ਬਿਹਾਰ ਦੀ ਮਗਧ ਯੂਨੀਵਰਸਿਟੀ ਵੱਲੋਂ ਜਾਰੀ ਐੱਮ ਕਾਮ ਦੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਹਾਸਲ ਕੀਤੀ ਸੀ। ਡਿਗਰੀ ਦੀ ਤਸਦੀਕ ਨਾ ਹੋਣ ਉਪਰੰਤ ਉਸ ਖਿਲਾਫ ਵਿਜੀਲੈਂਸ ਇਨਕੁਆਰੀ ਦਰਜ ਕੀਤੀ ਗਈ ਸੀ।




