29.4 C
Jalandhar
Sunday, October 1, 2023
spot_img

ਪਿੰਦਾ ਗੈਂਗ ਦੇ 13 ਸ਼ੂਟਰਾਂ ਸਣੇ 19 ਫੜੇ

ਜਲੰਧਰ : ਤਿੰਨ ਹਫਤੇ ਚੱਲੇ ਆਪ੍ਰੇਸ਼ਨ ਤੋਂ ਬਾਅਦ ਜਲੰਧਰ ਦਿਹਾਤੀ ਪੁਲਸ ਨੇ ਪਿੰਦਾ ਗੈਂਗ ਨਾਲ ਜੁੜੇ ਫਿਰੌਤੀ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਗਰੋਹ ਦੇ 13 ਮੈਂਬਰਾਂ ਸਾਰੇ ਸ਼ਾਰਪ ਸ਼ੂਟਰ, ਇਸ ਤੋਂ ਇਲਾਵਾ ਪਨਾਹ ਦੇਣ ਅਤੇ ਲਾਜਿਸਟਿਕ ਸਹਾਇਤਾ ਮੁਹੱਈਆ ਕਰਾਉਣ ਵਾਲੇ 6 ਹੋਰਾਂ ਨੂੰ ਗਿ੍ਫਤਾਰ ਕੀਤਾ ਹੈ | ਇਹ ਜਾਣਕਾਰੀ ਸੀਨੀਅਰ ਪੁਲਸ ਕਪਤਾਨ (ਐੱਸ ਐੱਸ ਪੀ) ਸਵਪਨ ਸ਼ਰਮਾ ਨੇ ਸ਼ੁੱਕਰਵਾਰ ਨੂੰ ਸਾਂਝੀ ਕੀਤੀ |
ਗੈਂਗਸਟਰ ਵਿੱਕੀ ਗੌਂਡਰ ਦਾ ਕਰੀਬੀ ਸਾਥੀ ਪਲਵਿੰਦਰ ਸਿੰਘ ਉਰਫ ਪਿੰਦਾ, ਜਿਸ ਦੀ ਨਾਭਾ ਜੇਲ੍ਹ ਬਰੇਕ ‘ਚ ਵੀ ਭੂਮਿਕਾ ਸਾਹਮਣੇ ਆਈ ਸੀ, ਨੂੰ ਗੈਂਗ ਦਾ ਸਰਗਨਾ ਦੱਸਿਆ ਜਾਂਦਾ ਹੈ ਅਤੇ ਜ਼ਾਹਰ ਤੌਰ ‘ਤੇ ਪਰਮਜੀਤ ਉਰਫ ਪੰਮਾ, ਵਾਸੀ ਸ਼ਾਹਕੋਟ, ਜਲੰਧਰ ਅਤੇ ਜੋ ਕਿ ਮੌਜੂਦਾ ਸਮੇਂ ਗ੍ਰੀਸ ਵਿੱਚ ਰਹਿੰਦਾ ਹੈ, ਦੀ ਮਦਦ ਨਾਲ ਗੈਂਗ ਨੂੰ ਸੰਭਾਲ ਰਿਹਾ ਸੀ |
ਗਿ੍ਫਤਾਰ ਕੀਤੇ ਗਏ 13 ਸ਼ੂਟਰਾਂ ਦੀ ਪਛਾਣ ਸੁਨੀਲ ਮਸੀਹ ਉਰਫ ਜਿਉਣਾ, ਰਵਿੰਦਰ ਉਰਫ ਰਵੀ, ਪ੍ਰਦੀਪ ਸਿੰਘ, ਮਨਜਿੰਦਰ ਉਰਫ ਸ਼ਵੀ ਅਤੇ ਸੁਖਮਨ ਸਿੰਘ ਉਰਫ ਸੱਭਾ, ਸਾਰੇ ਵਾਸੀ ਲੋਹੀਆਂ, ਜਲੰਧਰ; ਸੰਦੀਪ ਉਰਫ ਦਿੱਲੀ, ਮੇਜਰ ਸਿੰਘ, ਅਪਰੇਲ ਸਿੰਘ ਉਰਫ ਸ਼ੇਰਾ, ਬਲਵਿੰਦਰ ਉਰਫ ਗੁੱਢਾ ਅਤੇ ਸਲਿੰਦਰ ਸਿੰਘ; ਸਾਰੇ ਵਾਸੀਅਨ ਨਕੋਦਰ, ਜਲੰਧਰ; ਦਾ ਸਤਪਾਲ ਉਰਫ ਸੱਤਾ ਵਾਸੀ ਮੱਖੂ, ਫਿਰੋਜ਼ਪੁਰ; ਦਵਿੰਦਰਪਾਲ ਸਿੰਘ ਉਰਫ ਦੀਪੂ ਅਤੇ ਸਤਵੰਤ ਸਿੰਘ ਉਰਫ ਜੱਗਾ ਵਾਸੀ ਸ਼ਾਹਕੋਟ, ਜਲੰਧਰ ਵਜੋਂ ਹੋਈ ਹੈ | ਇਹ ਸਾਰੇ ਗਿ੍ਫਤਾਰ ਵਿਅਕਤੀ ਹਿਸਟਰੀ ਸ਼ੀਟਰ ਹਨ ਅਤੇ ਇਨ੍ਹਾਂ ਉਤੇ ਕਤਲ, ਇਰਾਦਾ ਕਤਲ, ਜਬਰਨ ਵਸੂਲੀ ਅਤੇ ਹਥਿਆਰਾਂ ਦੀ ਤਸਕਰੀ ਸਮੇਤ ਘਿਨਾਉਣੇ ਅਪਰਾਧਾਂ ਨਾਲ ਸਬੰਧਤ ਮਾਮਲੇ ਦਰਜ ਹਨ, ਜਦਕਿ 6 ਹੋਰ ਵਿਅਕਤੀ , ਜਿਨ੍ਹਾਂ ਨੂੰ ਪਨਾਹ ਦੇਣ ਅਤੇ ਲੌਜਿਸਟਿਕ ਸਪੋਰਟ ਦੇਣ ਦੇ ਦੋਸ਼ ਵਿੱਚ ਗਿ੍ਫਤਾਰ ਕੀਤਾ ਗਿਆ ਹੈ, ਦੀ ਪਛਾਣ ਅਮਰਜੀਤ ਉਰਫ ਅਮਰ ਵਾਸੀ ਧਰਮਕੋਟ; ਬਲਬੀਰ ਮਸੀਹ, ਐਰਿਕ ਅਤੇ ਬਾਦਲ, ਤਿੰਨੇ ਵਾਸੀ ਲੋਹੀਆਂ; ਹਰਵਿੰਦਰ ਸਿੰਘ ਵਾਸੀ ਸ਼ਾਹਕੋਟ ਅਤੇ ਬਚਿੱਤਰ ਸਿੰਘ ਵਾਸੀ ਕਪੂਰਥਲਾ ਵਜੋਂ ਹੋਈ ਹੈ |
ਪੁਲਸ ਨੇ ਦੋਸ਼ੀਆਂ ਕੋਲੋਂ ਸੱਤ .32 ਬੋਰ ਪਿਸਤੌਲ, ਤਿੰਨ .315 ਬੋਰ ਪਿਸਤੌਲ, ਇੱਕ .315 ਬੋਰ ਦੀ ਬੰਦੂਕ ਅਤੇ ਇੱਕ 12 ਬੋਰ ਦੀ ਬੰਦੂਕ ਸਮੇਤ 9 ਹਥਿਆਰ ਬਰਾਮਦ ਕੀਤੇ ਹਨ ਅਤੇ ਟੋਇਟਾ ਇਨੋਵਾ ਅਤੇ ਮਹਿੰਦਰਾ ਐਕਸਯੂਵੀ 500 ਸਮੇਤ ਦੋ ਵਾਹਨਾਂ ਤੋਂ ਇਲਾਵਾ 8 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਵੀ ਬਰਾਮਦ ਕੀਤੀ ਹੈ |
ਐੱਸ.ਐੱਸ.ਪੀ. ਨੇ ਦੱਸਿਆ ਕਿ ਪਰਮਜੀਤ ਉਰਫ ਪੰਮਾ ਗਰੋਹ ਨੂੰ ਫਾਇਨਾਂਸ ਕਰਦਾ ਸੀ ਅਤੇ ਅਮਰਜੀਤ ਉਰਫ ਅਮਰ ਨੂੰ ਹਵਾਲਾ ਰਾਹੀਂ ਵਿਦੇਸ਼ੀ ਕਰੰਸੀ ਭੇਜਦਾ ਸੀ, ਜੋ ਅੱਗੇ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਗਰੋਹ ਦੇ ਮੈਂਬਰਾਂ ਵਿੱਚ ਵੰਡਦਾ ਸੀ |
ਉਨ੍ਹਾਂ ਦੱਸਿਆ ਕਿ ਇਹ ਗਰੋਹ ਪਿਛਲੇ ਛੇ ਸਾਲਾਂ ਤੋਂ ਸਰਗਰਮ ਹੈ ਅਤੇ ਮੱਧ ਪ੍ਰਦੇਸ਼ ਤੋਂ ਸੰਗਠਿਤ ਜਬਰਨ ਵਸੂਲੀ, ਹਥਿਆਰਬੰਦ ਹਾਈਵੇ ਡਕੈਤੀ, ਭੂ-ਮਾਫੀਆ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੈ |
ਸਵਪਨ ਸ਼ਰਮਾ ਨੇ ਕਿਹਾ, Tਇਸ ਗਰੋਹ ਦੀ ਗਿ੍ਫਤਾਰੀ ਦੇ ਨਾਲ ਪੁਲਸ ਵੱਲੋਂ ਜਲੰਧਰ ਅਤੇ ਬਠਿੰਡਾ ਵਿੱਚ ਕਤਲ, ਜਬਰਨ ਵਸੂਲੀ ਅਤੇ ਹਾਈਵੇਅ ਆਰਮਡ ਡਕੈਤੀ ਸਮੇਤ ਤਿੰਨ ਵੱਡੇ ਕੇਸਾਂ ਨੂੰ ਵੀ ਸੁਲਝਾਉਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ |U ਉਨ੍ਹਾ ਦੱਸਿਆ ਕਿ ਗਿ੍ਫਤਾਰ ਕੀਤੇ ਕੁੱਲ 19 ਵਿਅਕਤੀਆਂ ਵਿੱਚੋਂ ਘੱਟੋ-ਘੱਟ 12 ਪੁਲਸ ਨੂੰ ਅੱਠ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ |

Related Articles

LEAVE A REPLY

Please enter your comment!
Please enter your name here

Latest Articles