ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ 9400 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 11000 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾ ਕਿਹਾ ਕਿ ਇਹ ਫੈਸਲਾ 1 ਅਗਸਤ ਤੋਂ ਲਾਗੂ ਹੋਵੇਗਾ।
ਇਸ ਫੈਸਲੇ ਨਾਲ 545 ਲਾਭਪਾਤਰੀਆਂ, ਜਿਨ੍ਹਾਂ ਵਿੱਚ ਖੁਦ ਆਜ਼ਾਦੀ ਘੁਲਾਟੀਏ, ਮਿ੍ਰਤਕ ਆਜ਼ਾਦੀ ਘੁਲਾਟੀਆਂ ਦੀਆਂ ਵਿਧਵਾਵਾਂ ਜਾਂ ਅਣਵਿਆਹੇ ਤੇ ਬੇਰੁਜ਼ਗਾਰ ਲੜਕੀਆਂ ਤੇ ਲੜਕੇ ਸ਼ਾਮਲ ਹਨ, ਨੂੰ ਸਿੱਧੇ ਤੌਰ ’ਤੇ ਫਾਇਦਾ ਹੋਵੇਗਾ।




