ਚੰਡੀਗੜ੍ਹ (ਗੁਰਜੀਤ ਬਿੱਲਾ)-ਹੜ੍ਹਾਂ ਨਾਲ ਪ੍ਰਭਾਵਤ ਕਿਸਾਨਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਵਿੱਚ ਜਿਹੜੇ ਕਿਸਾਨਾਂ ਦੀ ਫਸਲ ਦਾ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਝੋਨੇ ਦੀ ਪਨੀਰੀ ਮੁਫਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਅਜਿਹੇ ਕਿਸਾਨ ਸਵੇਰੇ 8 ਵਜੇ ਤੋਂ ਰਾਤ 9.30 ਵਜੇ ਤੱਕ 77106-65725 ’ਤੇ ਕਾਲ ਕਰਕੇ ਝੋਨੇ ਦੀ ਪਨੀਰੀ ਲੈਣ ਲਈ ਮੰਗ ਦਰਜ ਕਰਵਾ ਸਕਦੇ ਹਨ।




