ਨਵੀਂ ਦਿੱਲੀ : ਮਹਿਲਾ ਭਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ ਮੰਗਲਵਾਰ ਭਾਜਪਾ ਸਾਂਸਦ ਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦਾ ਸਾਬਕਾ ਪ੍ਰਧਾਨ ਬਿ੍ਰਜ ਭੂਸ਼ਣ ਸ਼ਰਣ ਸਿੰਘ ਦਿੱਲੀ ਦੀ ਅਦਾਲਤ ਪੇਸ਼ ਹੋਇਆ ਤੇ ਜ਼ਮਾਨਤ ਦੀ ਮੰਗ ਕੀਤੀ।
ਅਦਾਲਤ ਨੇ ਉਸ ਨੂੰ ਦੋ ਦਿਨ ਦੀ ਅੰਤਿ੍ਰਮ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਕਿਹਾ ਕਿ ਉਹ ਮੁਲਜ਼ਮ ਦੀ ਪੱਕੀ ਜ਼ਮਾਨਤ ਮੰਗਣ ਬਾਰੇ ਦਲੀਲਾਂ ਵੀਰਵਾਰ ਨੂੰ ਸੁਣੇਗੀ।




