ਮੁੱਖ ਮੰਤਰੀ ਨੇ ਬਾਪੂ ਲਾਲ ਬਾਦਸ਼ਾਹ ਦੇ ਮੇਲੇ ’ਚ ਕੀਤੀ ਸ਼ਿਰਕਤ

0
345

ਜਲੰਧਰ (ਇਕਬਾਲ ਸਿੰਘ ਉੱਭੀ, ਸੁਰਿੰਦਰ ਕੁਮਾਰ, ਸ਼ੈਲੀ ਐਲਬਰਟ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਵਿਖੇ ਨਤਮਸਤਕ ਹੋ ਕੇ ਸੂਬੇ ਦੇ ਵਿਕਾਸ ਤੇ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜਿਹੇ ਇਤਿਹਾਸਕ ਤੇ ਧਾਰਮਿਕ ਸਮਾਗਮਾਂ ਨੂੰ ਸੌੜੀ ਰਾਜਨੀਤੀ, ਜਾਤ-ਪਾਤ, ਰੰਗ-ਭੇਦ ਤੋਂ ਉਪਰ ਉਠ ਕੇ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਪੰਜਾਬ ਸੰਤਾਂ- ਮਹਾਤਮਾਂ, ਪੀਰਾਂ-ਪੈਗੰਬਰਾਂ ਅਤੇ ਮਹਾਨ ਸ਼ਹੀਦਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਹੜ੍ਹਾਂ ਦੇ ਚੱਲਦਿਆਂ ਮੌਜੂਦਾ ਸੰਕਟ ਛੇਤੀ ਹੀ ਖਤਮ ਹੋ ਜਾਵੇਗਾ ਕਿਉਂਕਿ ਪੰਜਾਬੀਆਂ ਨੇ ਕੁਦਰਤੀ ਆਫਤ ਕਾਰਨ ਸੰਕਟ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਲਈ ਆਪਸ ਵਿੱਚ ਸਾਂਝ ਪਾਈ ਹੈ। ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਪੰਜਾਬ ਅਜਿਹੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਕਿਉਂਕਿ ਸੂਬੇ ਦਾ ਅਜਿਹੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਦਾ ਸ਼ਾਨਦਾਰ ਇਤਿਹਾਸ ਰਿਹਾ ਹੈ। ਅਕਾਲ ਪੁਰਖ ਦੀ ਮਿਹਰ ਨਾਲ ਇਹ ਸਾਰੀਆਂ ਮੁਸ਼ਕਲਾਂ ਵੀ ਦੂਰ ਹੋ ਜਾਣਗੀਆਂ। ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਹਰੇਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੂਰੀ ਪਾਰਦਰਸ਼ਤਾ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਹਰ ਕੀਮਤ ’ਤੇ ਬਹਾਲ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਬਲਕਾਰ ਸਿੰਘ, ਡੇਰੇ ਦੇ ਮੁਖੀ ਅਤੇ ਪ੍ਰਸਿੱਧ ਪੰਜਾਬੀ ਗਾਇਕ ਹੰਸ ਰਾਜ ਹੰਸ, ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਜਸਵੀਰ ਸਿੰਘ ਰਾਜਾ, ਵਿਸ਼ਵ ਪ੍ਰਸਿੱਧ ਗਾਇਕ ਦਲੇਰ ਮਹਿੰਦੀ ਤੋਂ ਇਲਾਵਾ ਹੋਰ ਵੀ ਹਾਜਰ ਸਨ।

LEAVE A REPLY

Please enter your comment!
Please enter your name here