ਕਟਾਰੂ ਚੱਕ ਨੇ ਹੜ੍ਹ ਪੀੜਤਾਂ ਲਈ ਮਹੀਨੇ ਦੀ ਤਨਖ਼ਾਹ ਇਮਦਾਦ ਵਜੋਂ ਦਿੱਤੀ

0
191

ਚੰਡੀਗੜ੍ਹ, (ਗੁਰਜੀਤ ਬਿੱਲਾ)-ਖ਼ੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਵੀਰਵਾਰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ( 1,10,000 ਰੁਪਏ) ਹੜ੍ਹ ਪੀੜਤਾਂ ਨੂੰ ਦਾਨ ਵਜੋਂ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈੱਕ ਸੌਂਪਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਤੇ ਦੂਰਅੰਦੇਸ਼ ਅਗਵਾਈ ਵਾਲੀ ਸੂਬਾ ਸਰਕਾਰ ਹੜ੍ਹਾਂ ਤੋਂ ਪ੍ਰਭਾਵਤ ਹੋਏ ਲੋਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਅਤੇ ਜ਼ਿੰਮੇਵਾਰ ਹੈ। ਸੂਬੇ ਭਰ ’ਚ ਸੰਬੰਧਤ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਲੋੜੀਂਦੀ ਸਹਾਇਤਾ ਫੂਡ ਪੈਕਟ, ਦਵਾਈਆਂ, ਪੀਣ ਵਾਲਾ ਪਾਣੀ, ਤਰਪਾਲਾਂ ਅਤੇ ਹੋਰ ਲੋੜੀਂਦੀਆਂ ਵਸਤਾਂ ਸਰਗਰਮੀ ਨਾਲ ਉਪਲੱਬਧ ਕਰਵਾ ਰਹੇ ਹਨ। ਉਹਨਾ ਕਿਹਾ ਕਿ ਮੁੱਖ ਮੰਤਰੀ ਲੋਕਾਂ ਦੀਆਂ ਦਿੱਕਤਾਂ ਤੋਂ ਭਲੀਭਾਂਤ ਜਾਣੂੰ ਹਨ ਅਤੇ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

LEAVE A REPLY

Please enter your comment!
Please enter your name here