34.1 C
Jalandhar
Friday, October 18, 2024
spot_img

ਨੁਕਸਾਨ ਦੀ ਪੂਰੀ ਭਰਪਾਈ ਕਰਾਂਗੇ : ਮਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾ ਕਿਹਾ ਕਿ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰਾਂ ਨੂੰ ਫਸਲਾਂ, ਘਰਾਂ ਤੇ ਪਸ਼ੂਆਂ ਦੀ ਗਿਰਦਾਵਰੀ ਪਹਿਲ ਦੇ ਆਧਾਰ ’ਤੇ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।
ਮਾਨ ਨੇ ਕਿਹਾ ਕਿ ਉਹ ਪਠਾਨਕੋਟ ਤੋਂ ਸਰਦੂਲਗੜ੍ਹ ਤੱਕ ਸੂਬਾ ਭਰ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਉਤੇ ਨਜ਼ਰ ਰੱਖ ਰਹੇ ਹਨ। ਸੂਬਾ ਸਰਕਾਰ ਹੜ੍ਹ ਪੀੜਤ ਲੋਕਾਂ ਨੂੰ ਸਮੇਂ ਸਿਰ ਰਾਹਤ ਪਹੁੰਚਾਏ ਜਾਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸੂਬਾ ਸਰਕਾਰ ਇਸ ਔਖੀ ਘੜੀ ਵਿਚ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਲੋੜੀਂਦੀ ਮਦਦ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪ੍ਰਭਾਵਤ ਇਲਾਕਿਆਂ ਵਿਚ ਬਚਾਅ ਤੇ ਰਾਹਤ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ, ਤਾਂ ਜੋ ਲੋਕਾਂ ਦੀਆਂ ਦੁੱਖ-ਤਕਲੀਫਾਂ ਘਟਾਈਆਂ ਜਾ ਸਕਣ। ਉਨ੍ਹਾ ਕਿਹਾ ਕਿ ਇਨ੍ਹਾਂ ਇਲਾਕਿਆਂ ਵਿਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

Related Articles

LEAVE A REPLY

Please enter your comment!
Please enter your name here

Latest Articles