ਵਾਰਾਨਸੀ : ਇੱਥੋਂ ਦੀ ਅਦਾਲਤ ਨੇ ਕਾਸ਼ੀ ਵਿਸ਼ਵਨਾਥ ਮੰਦਰ ਨੇੜੇ ਸਥਿਤ ਗਿਆਨਵਾਪੀ ਮਸਜਿਦ ਦਾ ਵਿਗਿਆਨਕ ਸਰਵੇ ਕਰਵਾਉਣ ਦਾ ਹੁਕਮ ਦਿੱਤਾ ਹੈ | ਸਰਕਾਰੀ ਵਕੀਲ ਰਾਜੇਸ਼ ਮਿਸ਼ਰਾ ਨੇ ਇਹ ਜਾਣਕਾਰੀ ਦਿੱਤੀ | ਹਾਲਾਂਕਿ, ਮਸਜਿਦ ਦਾ ਉਹ ਢਾਂਚਾ ਜਿੱਥੇ ‘ਸ਼ਿਵਲਿੰਗ’ ਹੋਣ ਦਾ ਦਾਅਵਾ ਕੀਤਾ ਗਿਆ ਹੈ, ਇਸ ਸਰਵੇ ਦਾ ਹਿੱਸਾ ਨਹੀਂ ਹੋਵੇਗਾ | ਜੱਜ ਏ ਕੇ ਵਿਸ਼ਵੇਸ਼ ਦੀ ਅਦਾਲਤ ਨੇ ਹਿੰਦੂ ਸ਼ਰਧਾਲੂਆਂ ਦੇ ਗਰੁੱਪ ਦੀ ਪਟੀਸ਼ਨ ‘ਤੇ ਇਹ ਆਦੇਸ਼ ਦਿੱਤਾ | ਇਸ ਪਟੀਸ਼ਨ ‘ਚ ਇਹ ਪਤਾ ਲਗਾਉਣ ਲਈ ਵਿਗਿਆਨਕ ਸਰਵੇ ਕਰਵਾਉਣ ਦੀ ਮੰਗ ਕੀਤੀ ਗਈ ਸੀ ਕਿ ਮਸਜਿਦ ਹਿੰਦੂ ਮੰਦਰ ਵਾਲੀ ਥਾਂ ‘ਤੇ ਉਸਾਰੀ ਗਈ ਹੈ ਜਾਂ ਨਹੀਂ |



