ਦੋ ਸਰਕਾਰੀ ਸਕੂਲਾਂ ’ਚ ਭਲਕ ਤੱਕ ਛੁੱਟੀਆਂ

0
187

ਮਾਨਸਾ (ਪਮਾਰ) ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਖੈਰਾ ਖੁਰਦ ਵਿਖੇ 24 ਜੁਲਾਈ ਤੱਕ ਛੁੱਟੀ ਘੋਸ਼ਿਤ ਕੀਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਅਮਰਿੰਦਰ ਸਿੰਘ ਮੱਲ੍ਹੀ ਦੀ ਰਿਪੋਰਟ ’ਤੇ ਹੜ੍ਹਾਂ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੈਰਾ ਖੁਰਦ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਖੈਰਾ ਖੁਰਦ ਨੂੰ ਨਵਾਂ ਰਾਹਤ ਕੈਂਪ ਘੋਸ਼ਿਤ ਕਰਦੇ ਹੋਏ ਦੋਨੋਂ ਸਕੂਲ ਇਕੋ ਇਮਾਰਤ ’ਚ ਹੋਣ ਕਾਰਨ ਸਕੂਲ ’ਚ ਛੁੱਟੀ ਘੋਸ਼ਿਤ ਕੀਤੀ ਗਈ ਹੈ।

LEAVE A REPLY

Please enter your comment!
Please enter your name here