ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਸ਼ਨੀਵਾਰ ਭਲਵਾਨ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੂੰ ਏਸ਼ੀਆ ਖੇਡਾਂ ਲਈ ਸਿਲੈਕਟ ਟਰਾਇਲ ਤੋਂ ਮਿਲੀ ਛੋਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕਰ ਦਿੱਤੀ। ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਇਸ ਮਾਮਲੇ ’ਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ। ਅੰਡਰ 20 ਵਿਸ਼ਵ ਚੈਂਪੀਅਨ ਅੰਤਿਮ ਪੰਘਾਲ ਅਤੇ ਅੰਡਰ-23 ਏਸ਼ੀਆ ਚੈਂਪੀਅਨ ਸੁਜੀਤ ਕਲਕਲ ਨੇ ਬਜਰੰਗ-ਵਿਨੇਸ਼ ਨੂੰ ਦਿੱਤੀ ਗਈ ਛੋਟ ਨੂੰ ਚੁਣੌਤੀ ਦਿੱਤੀ ਸੀ। ਭਾਰਤੀ ਕੁਸ਼ਤੀ ਮਹਾਂ ਸੰਘ ਦੀ ਐਡਹਾਕ ਕਮੇਟੀ ਨੇ ਹਾਲ ਹੀ ’ਚ ਓਲੰਪਿਕ ਤਮਗਾ ਜੇਤੂ ਬਜਰੰਗ ਪੂਨੀਆ ਅਤੇ ਵਰਲਡ ਚੈਂਪੀਅਨ ਤਮਗਾ ਵਿਜੇਤਾ ਫੋਗਾਟ ਨੂੰ ਏਸ਼ੀਆਈ ਖੇਡਾਂ ਲਈ ਸਿੱਧੀ ਐਂਟਰੀ ਦਿੱਤੀ ਸੀ।


