ਭਾਖੜਾ ਦੇ ਫਲੱਡ ਗੇਟ ਖੋਲ੍ਹਣ ਦੀ ਤਿਆਰੀ

0
257

ਖਰੜ : ਭਾਖੜਾ ਡੈਮ ’ਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਤਾਜ਼ਾ ਸਥਿਤੀ ਨੂੰ ਦੇਖਦੇ ਹੋਏ ਭਾਖੜਾ ਬੰਨ੍ਹ ਦੇ ਫਲੱਡ ਗੇਟ ਖੋਲ੍ਹਣ ਦੀ ਤਿਆਰੀ ਚੱਲ ਰਹੀ ਹੈ। ਉਪ ਮੰਡਲ ਮੈਜਿਸਟ੍ਰੇਟ ਨੰਗਲ ਵੱਲੋਂ ਜਾਰੀ ਪੱਤਰ ਤੋਂ ਇਸ ਤਰ੍ਹਾਂ ਲੱਗ ਰਿਹਾ ਹੈ। ਸ਼ਨੀਵਾਰ ਸਵੇਰੇ ਦਰਜ ਕੀਤੇ ਗਏ ਅੰਕੜਿਆਂ ਮੁਤਾਬਕ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1651 ਫੁੱਟ ’ਤੇ ਪਹੁੰਚਿਆ ਹੈ, ਜਦ ਕਿ ਖ਼ਤਰੇ ਦਾ ਪੱਧਰ 1680 ਫੁੱਟ ਹੈ। ਚਿੰਤਾ ਦੀ ਗੱਲ ਇਹ ਹੈ ਕਿ ਪਿਛਲੇ ਸਾਲ ਅੱਜ ਦੇ ਦਿਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1587 ਫੁੱਟ ਸੀ, ਜੋ ਪਿਛਲੇ ਸਾਲ ਮੁਤਾਬਕ 64 ਫੁੱਟ ਜ਼ਿਆਦਾ ਹੈ। ਰਾਹਤ ਦੀ ਗੱਲ ਇਹ ਹੈ ਕਿ ਹਾਲੇ ਵੀ ਭਾਖੜਾ ਡੈਮ ’ਚ ਪਾਣੀ ਦਾ ਲੈਵਲ ਖ਼ਤਰੇ ਦੇ ਨਿਸ਼ਾਨ ਤੋਂ 29 ਫੁੱਟ ਦੂਰ ਹੈ। ਦਰਿਆ ਕਿਨਾਰੇ ਵਸੇ ਹੋਏ ਲੋਕਾਂ ਅਤੇ ਹੜ੍ਹ ਪ੍ਰਭਾਵਤ ਏਰੀਏ ਵਾਲੇ ਲੋਕਾਂ ਨੂੰ ਪਿੰਡ ਖਾਲੀ ਕਰਕੇ ਕਿਸੇ ਸੁਰੱਖਿਅਤ ਜਗ੍ਹਾ ’ਤੇ ਜਾਣ ਦਾ ਆਦੇਸ਼ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here