ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਾਇਬਘਰ ਵਿਰਾਸਤ-ਏ-ਖਾਲਸਾ, ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਅਤੇ ਅੰਮਿ੍ਰਤਸਰ ਵਿਖੇ ਗੋਲਡਨ ਟੈਂਪਲ ਪਲਾਜ਼ਾ ਛਿਮਾਹੀ ਰੱਖ-ਰਖਾਅ ਦੇ ਮੱਦੇਨਜਰ 31 ਜੁਲਾਈ ਤੱਕ ਸੈਲਾਨੀਆਂ ਲਈ ਬੰਦ ਰਹਿਣਗੇ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਜਾਇਬਘਰਾਂ ਨੂੰ ਹਰ ਸਾਲ ਦੀ ਤਰਜ਼ ’ਤੇ ਜਨਵਰੀ ਅਤੇ ਜੁਲਾਈ ਦੇ ਅਖੀਰਲੇ ਹਫਤੇ ਸੈਲਾਨੀਆਂ ਲਈ ਬੰਦ ਰੱਖਿਆ ਜਾਂਦਾ ਹੈ, ਤਾਂ ਜੋ ਇਨ੍ਹਾਂ ਦੀ ਮੁਰੰਮਤ ਅਤੇ ਰੱਖ-ਰਖਾਅ ਸੰਬੰਧੀ ਕੰਮ ਕੀਤੇ ਜਾ ਸਕਣ।




