ਨਵੀਂ ਦਿੱਲੀ : ਸ਼ਿਵ ਸੈਨਾ (ਯੂ ਬੀ ਟੀ) ਦੇ ਮੁਖੀ ਊਧਵ ਠਾਕਰੇ ਨੇ ਭਾਜਪਾ ’ਤੇ ਵਿਅੰਗ ਕਰਦਿਆਂ ਕਿਹਾ ਕਿ ਸਿਰਫ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ), ਆਮਦਨ ਕਰ ਵਿਭਾਗ ਅਤੇ ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਹੀ ਕੌਮੀ ਜਮਹੂਰੀ ਗਠਜੋੜ (ਐੱਨ ਡੀ ਏ) ਦੀਆਂ ‘ਤਿੰਨ ਮਜ਼ਬੂਤ ਪਾਰਟੀਆਂ’ ਹਨ। ਠਾਕਰੇ ਨੇ ਪਾਰਟੀ ਦੇ ਮੁੱਖ ਪੱਤਰ ‘ਸਾਮਨਾ’ ਦੇ ਕਾਰਜਕਾਰੀ ਸੰਪਾਦਕ ਸੰਜੇ ਰਾਊਤ ਨਾਲ ਇੰਟਰਵਿਊ ਦੌਰਾਨ ਮਨੀਪੁਰ ’ਚ ਜਾਤੀ ਹਿੰਸਾ ’ਤੇ ਕੇਂਦਰ ਸਰਕਾਰ ਦੀ ਆਲੋਚਨਾ ਵੀ ਕੀਤੀ ਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੋਂ ਦਾ ਦੌਰਾ ਕਰਨ ਲਈ ਤਿਆਰ ਨਹੀਂ।

