ਚੰਡੀਗੜ੍ਹ : ਪੰਜਾਬ ’ਚ ਆਏ ਹੜ੍ਹਾਂ ਕਾਰਨ 41 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 1616 ਵਿਅਕਤੀ 173 ਰਾਹਤ ਕੈਂਪਾਂ ’ਚ ਰਹਿ ਰਹੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਤਰਨ ਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐੱਸ ਏ ਐੱਸ ਨਗਰ, ਜਲੰਧਰ, ਸੰਗਰੂਰ, ਐੱਸ ਬੀ ਐੱਸ ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਪ੍ਰਭਾਵਤ ਹਨ। ਅਧਿਕਾਰੀ ਨੇ ਕਿਹਾ ਕਿ ਸਰਕਾਰ ਅਤੇ ਬਚਾਅ ਏਜੰਸੀਆਂ ਨੇ 27,286 ਵਿਅਕਤੀਆਂ ਨੂੰ ਪਾਣੀ ’ਚ ਡੁੱਬੇ ਇਲਾਕਿਆਂ ਤੋਂ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਹੈ।





