ਜੇ ਈ ਗਿ੍ਰਫਤਾਰ

0
328

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਵਿਜੀਲੈਂਸ ਬਿਊਰੋ ਨੇ ਐਤਵਾਰ ਲੁਧਿਆਣਾ ਜ਼ਿਲ੍ਹੇ ਦੇ ਸਿੱਧਵਾਂ ਬੇਟ ਵਿਖੇ ਤਾਇਨਾਤ ਪੀ ਐੱਸ ਪੀ ਸੀ ਐੱਲ ਦੇ ਜੇ ਈ ਜਸਮੇਲ ਸਿੰਘ ਨੂੰ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿ੍ਰਫਤਾਰ ਕਰ ਲਿਆ। ਸੁਰਿੰਦਰ ਸਿੰਘ ਵਾਸੀ ਖੁਰਸ਼ੇਦਪੁਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਵੱਖਰਾ ਟਰਾਂਸਫਾਰਮਰ ਲਗਾਉਣ ਬਦਲੇ ਜੇ ਈ ਨੇ ਉਸ ਕੋਲੋਂ 70,000 ਰੁਪਏ ਰਿਸ਼ਵਤ ਲਈ ਹੈ।
ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਦੇ ਆਰਥਕ ਅਪਰਾਧ ਵਿੰਗ ਵਿਖੇ ਕੇਸ ਦਰਜ ਕਰਕੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਜਸਮੇਲ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਗਿਆ।

LEAVE A REPLY

Please enter your comment!
Please enter your name here