ਜੀ ਐੱਸ ਟੀ ਕੌਸਲ ਦੀ ਚੰਡੀਗੜ੍ਹ ‘ਚ ਮੀਟਿੰਗ 28-29 ਨੂੰ

0
412

ਨਵੀਂ ਦਿੱਲੀ : ਇਸ ਹਫਤੇ ਚੰਡੀਗੜ੍ਹ ‘ਚ ਹੋਣ ਵਾਲੀ ਜੀ ਐੱਸ ਟੀ ਕੌਂਸਲ ਦੀ ਮੀਟਿੰਗ ਵਿਚ 215 ਤੋਂ ਵੱਧ ਵਸਤੂਆਂ ਦੀਆਂ ਕੀਮਤਾਂ ‘ਚ ਸਥਿਤੀ ਜਿਉਂ ਦੀ ਤਿਉਂ ਰੱਖਣ ਲਈ ਫਿਟਮੈਂਟ ਕਮੇਟੀ ਦੀਆਂ ਸਿਫਾਰਸ਼ਾਂ ‘ਤੇ ਵਿਚਾਰ ਕਰਦੇ ਹੋਏ ਕੁਝ ਵਸਤੂਆਂ ਦੀਆਂ ਜੀ ਐੱਸ ਟੀ ਦਰਾਂ ਵਿਚ ਬਦਲਾਅ ਕੀਤਾ ਜਾ ਸਕਦਾ ਹੈ | ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਨੁਮਾਇੰਦੇ ਇਸ ਮੀਟਿੰਗ ‘ਚ ਹਿੱਸਾ ਲੈਣਗੇ |
ਇਹ 47ਵੀਂ ਮੀਟਿੰਗ 28-29 ਜੂਨ ਨੂੰ ਹੋਣ ਵਾਲੀ ਹੈ | ਕੌਂਸਲ ਦੀ ਛੇ ਮਹੀਨਿਆਂ ਬਾਅਦ ਮੀਟਿੰਗ ਹੋ ਰਹੀ ਹੈ |

LEAVE A REPLY

Please enter your comment!
Please enter your name here