ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮਨੀਪੁਰ ਹਿੰਸਾ ਬਾਰੇ ਦਾਇਰ ਉਸ ਨਵੀਂ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ’ਚ ਸੂਬੇ ’ਚ ਜਾਤੀ ਹਿੰਸਾ ਤੋਂ ਇਲਾਵਾ ਕਥਿਤ ਅਫੀਮ ਦੀ ਖੇਤੀ ਅਤੇ ਨਾਰਕੋ-ਅੱਤਵਾਦ ਸਮੇਤ ਹੋਰ ਮਾਮਲਿਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਕਾਇਮ ਕਰਨ ਦੀ ਮੰਗ ਕੀਤੀ ਗਈ ਸੀ।
ਸੁਪਰੀਮ ਕੋਰਟ ਨੇ ਕਿਹਾ ਕਿ ਇਸ ਜਨਹਿੱਤ ਪਟੀਸ਼ਨ ’ਤੇ ਵਿਚਾਰ ਕਰਨਾ ਬਹੁਤ ਮੁਸ਼ਕਲ ਹੈ, ਕਿਉਂਕਿ ਇਸ ’ਚ ਸਿਰਫ ਇਕ ਭਾਈਚਾਰੇ ਨੂੰ ਦੋਸ਼ੀ ਠਹਿਰਾਇਆ ਗਿਆ ਹੈ।