20.9 C
Jalandhar
Friday, October 18, 2024
spot_img

ਸਿੰਗਾਪੁਰ ਦੇ ਉਪ ਪ੍ਰਧਾਨ ਮੰਤਰੀ ਵੱਲੋਂ ਸਿੱਖਾਂ ਦੀ ਸ਼ਲਾਘਾ

ਸਿੰਗਾਪੁਰ : ਸਿੰਗਾਪੁਰ ਦੇ ਉਪ ਪ੍ਰਧਾਨ ਮੰਤਰੀ ਲਾਰੈਂਸ ਵੋਂਗ ਨੇ ਕਿਹਾ ਹੈ ਕਿ ਦੇਸ਼ ਵਿਚ ਸਿੱਖਾਂ ਨੇ ਆਪਣੇ ਸੱਭਿਆਚਾਰ, ਧਰਮ ਅਤੇ ਵੱਖਰੀ ਪਛਾਣ ਨੂੰ ਕਾਇਮ ਰੱਖਦੇ ਹੋਏ ਵੱਖ-ਵੱਖ ਖੇਤਰਾਂ ਵਿਚ ਅਹਿਮ ਯੋਗਦਾਨ ਪਾਇਆ ਹੈ। ਸਿੱਖ ਸਲਾਹਕਾਰ ਬੋਰਡ ਦੀ 75ਵੀਂ ਵਰ੍ਹੇਗੰਢ ਦੇ ਮੌਕੇ ਰਾਤਰੀ ਭੋਜ ਦੌਰਾਨ ਬੋਲਦਿਆਂ ਉਨ੍ਹਾ ਕਿਹਾਤੁਸੀਂ ਸਾਰਿਆਂ ਨੇ ਆਪੋ-ਆਪਣੇ ਕਿੱਤਿਆਂ ’ਚ ਆਪਣੇ ਆਪ ਨੂੰ ਸਾਬਤ ਕੀਤਾ ਹੈ ਅਤੇ ਵੱਖ-ਵੱਖ ਖੇਤਰਾਂ ’ਚ ਅਹਿਮ ਯੋਗਦਾਨ ਪਾਇਆ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਸਿੱਖਾਂ ਨੇ ਸਿੰਗਾਪੁਰ ’ਚ ਆਪਣੇ ਸੱਭਿਆਚਾਰ, ਧਰਮ ਅਤੇ ਵੱਖਰੀ ਪਛਾਣ ਨੂੰ ਕਾਇਮ ਰੱਖਦੇ ਹੋਏ ਇਹ ਸਭ ਕੁਝ ਕੀਤਾ ਹੈ।

Related Articles

LEAVE A REPLY

Please enter your comment!
Please enter your name here

Latest Articles