ਕੁਲਗਾਮ : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਬੀਤੇ ਸ਼ੁੱਕਰਵਾਰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਸ਼ੁਰੂ ਹੋਇਆ। ਇਸ ਮੁਕਾਬਲੇ ’ਚ ਫੌਜ ਦੇ 3 ਜਵਾਨ ਜ਼ਖ਼ਮੀੇ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਸ੍ਰੀਨਗਰ ਦੇ ਮਿਲਟਰੀ ਹਸਪਤਾਲ ਲਿਆਂਦਾ ਗਿਆ। ਇਲਾਜ ਦੌਰਾਨ ਤਿੰਨਾਂ ਦੀ ਮੌਤ ਹੋ ਗਈ। ਅਧਿਕਾਰੀਆਂ ਮੁਤਾਬਕ ਕੁਲਗਾਮ ਦੇ ਹਲਾਨ ਜੰਗਲ ’ਚ ਅੱਤਵਾਦੀਆ ਨੇ ਫੌਜ ਦੇ ਟੈਂਟ ’ਤੇ ਫਾਇਰਿੰਗ ਕੀਤੀ ਸੀ। ਇਸ ਤੋਂ ਬਾਅਦ ਦੋਵਾਂ ਪਾਸਿਓਂ ਗੋਲੀਬਾਰੀ ਸ਼ੁਰੂ ਹੋ ਗਈ, ਜਿਸ ’ਚ ਤਿੰਨ ਜਵਾਨ ਜ਼ਖ਼ਮੀ ਹੋ ਗਏ। ਹਮਲੇ ਤੋਂ ਬਾਅਦ ਅੱਤਵਾਦੀ ਜਵਾਨਾਂ ਦੇ ਹਥਿਆਰ ਲੈ ਕੇ ਭੱਜ ਗਏ। ਅੱਤਵਾਦੀਆਂ ਨੂੰ ਫੜਨ ਲਈ ਇਲਾਕੇ ’ਚ ਤਲਾਸ਼ੀ ਅਭਿਆਨ ਚਲਾਇਆ ਗਿਆ।


